Punjab

ਹਵਾਰਾ ਕਮੇਟੀ ਦੇ ਵਫਦ ਨੇ ਕੀਤੀ ਰਾਜਪਾਲ ਨਾਲ ਮੁਲਾਕਾਤ, ਬੰ ਦੀ ਸਿੰ ਘਾਂ ਦੀ ਰਿਹਾ ਈ ਦੀ ਕੀਤੀ ਮੰਗ

‘ਦ ਖ਼ਾਲਸ ਬਿਊਰੋ : ਬੰਦੀ ਸਿੰਘਾ ਦੀ ਰਿਹਾਈ ਨੂੰ ਲੈ ਕੇ ਹਵਾਰਾ ਕਮੇਟੀ ਦੇ ਇੱਕ ਵਫਦ ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨਾਲ ਮੁਲਾਕਾਤ ਕੀਤੀ ਹੈ। ਵਫਦ ਵੱਲੋਂ ਰਾਜਪਾਲ ਕੋਲ ਸਜ਼ਾ ਪੂਰੀ ਕਰ ਚੁੱਕੇ 12 ਬੰ ਦੀ ਸਿੰ ਘਾਂ ਦੀ  ਰਿਹਾਈ ਮੰਗ ਕੀਤੀ ਗਈ ਹੈ। ਇਸ‘ਤੇ ਰਾਜਪਾਲ ਨੇ ਕਿਹਾ ਹੈ ਕਿ ਇਹ ਮਾਮਲਾ ਮੇਰੇ ਅਧਿਕਾਰ ਖੇਤਰ ਵਿੱਚ ਨਹੀਂ ਹੈ ਇਸ ਕਰਕੇ ਇਹ ਫਾਇਲ ਦੇਸ਼ ਦੇ ਰਾਸ਼ਟਰਪਤੀ ਨੂੰ ਭੇਜੀ ਜਾਵੇਗੀ।  

ਵਫਦ ਦੇ ਇੱਕ ਮੈਂਬਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਰਾਜਪਾਲ ਕੋਲ ਸਜ਼ਾ ਪੂਰੀ ਕਰ ਚੁੱਕੇ 12 ਬੰ ਦੀ ਸਿੰ ਘਾਂ ਦੀ  ਰਿਹਾਈ ਮੰਗ ਰੱਖੀ ਹੈ । ਉਨ੍ਹਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ 11 ਜਨਵਰੀ ਨੂੰ ਬੰਦੀ ਸਿੰਘਾ ਦੀ ਰਿਹਾਈ ਲਈ ਸ਼੍ਰੀ ਫਤਿਹਗੜ੍ਹ ਸਾਹਿਬ ਤੋਂ ਚੰਡੀਗੜ੍ਹ ਤੱਕ ਮਾਰਚ ਕੱਢਿਆ ਗਿਆ ਸੀ । ਉਦੋਂ ਉਨ੍ਹਾਂ ਦੇ ਵਫਦ ਨੇ  ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਗਈ ਸੀ । ਉਨ੍ਹਾਂ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਪੰਜਾਬ ਦੇ ਰਾਜਪਾਲ ਵੱਲੋਂ ਇਹ ਵਾਅਦਾ ਕੀਤਾ ਗਿਆ ਸੀ ਉਹ ਬੰਦੀ ਸਿੰਘਾ ਦੀ ਰਿਹਾਈ ਜਲਦ ਤੋਂ ਜਲਦ ਕਰਵਾਉਣਗੇ।  ਪਰ ਅੱਜ ਉਨ੍ਹਾਂ ਨੇ ਇਹ ਕਹਿ ਕੇ ਮਨ੍ਹਾ ਕਰ ਦਿੱਤਾ ਕਿ ਬੰ ਦੀ ਸਿੰ ਘਾਂ ਦਾ ਮਾਮ ਲਾ ਮੇਰੇ ਅਧਿਕਾਰ ਖੇਤਰ ਤੋਂ ਬਾਹਰ ਹੈ। ਵਫਦ ਦੇ ਮੈਂਬਰ ਨੇ ਕਿਹਾ ਕਿ ਉਹ ਬੰਦੀ ਸਿੰਘਾ ਦੀ ਰਿਹਾਈ ਦੇ ਲਈ ਦੇਸ਼ ਦੇ ਰਾਸ਼ਟਰਪਤੀ ਨੂੰ ਵੀ ਬਹੁਤ ਜਲਦ ਮਿਲਣਗੇ।