‘ਦ ਖ਼ਾਲਸ ਬਿਊਰੋ:-  ਕੁਝ ਸਮਾਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਾਹਿਬ ਭਾਈ ਨਿਰਮਲ ਸਿੰਘ ਖਾਲਸਾ ਜੀ ਦਾ ਕਰੋਨਾ ਮਹਾਂਮਾਰੀ ਕਾਰਨ ਦੇਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦੀ ਸਤਿਕਾਰਯੋਗ ਮਾਤਾ ਜੀ ਗੁਰਦੇਵ ਕੌਰ ਜੀ ਇਸ ਦੁਨੀਆ ਨੂੰ ਅਲਵਿਦਾ ਆਖ ਗਏ ਹਨ। ਮਰਹੂਮ ਭਾਈ ਨਿਰਮਲ ਸਿੰਘ ਜੀ ਦੇ ਦੇਹਾਂਤ ਤੋਂ ਬਾਅਦ ਉਹਨਾਂ ਦੇ ਮਾਤਾ ਜੀ ਵੀ ਬਿਮਾਰ ਚੱਲੇ ਆ ਰਹੇ ਸਨ।

 

ਮਾਤਾ ਗੁਰਦੇਵ ਕੌਰ ਜੀ ਪਿਛਲੇ ਤਿੰਨ ਹਫ਼ਤਿਆਂ ਤੋਂ ਜਲੰਧਰ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਸਨ ਅਤੇ ਅੱਜ ਉਨ੍ਹਾਂ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਉਮਰ 85 ਸਾਲ ਸੀ। ਕੱਲ੍ਹ ਨੂੰ ਮਾਤਾ ਗੁਰਦੇਵ ਕੌਰ ਜੀ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਲੋਹੀਆਂ ਖਾਸ ਵਿਖੇ ਕੀਤਾ ਜਾਵੇਗਾ।