ਬਿਉਰੋ ਰਿਪੋਰਟ – ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਐਕਸ਼ਨ ਮੋਡ ਵਿਚ ਦਿਖਾਈ ਦੇ ਰਹੇ ਹਨ। ਅੱਜ ਉਨ੍ਹਾਂ ਨੇ ਅਚਾਨਕ ਸਿਵਲ ਹਸਪਤਾਲ ਫਤਿਗਗੜ੍ਹ ਸਾਹਿਬ ਦਾ ਨਿਰੀਖਣ ਕੀਤਾ ਅਤੇ ਗੈਰ ਹਾਜ਼ਰ ਪਾਏ ਜਾਣ ਵਾਲੇ ਸਿਵਲ ਸਰਜਨ ਅਤੇ ਸੀਨੀਅਰ ਮੈਡੀਕਲ ਅਫਸਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਸ ਬਾਬਤ ਸਿਹਤ ਮੰਤਰੀ ਨੇ ਸਪੱਸ਼ਟੀਕਰਨ ਵੀ ਮੰਗਿਆ ਹੈ। ਇਸ ਤੋਂ ਇਲਾਵਾ ਹਸਪਤਾਲ ਲਈ ਨਵੇਂ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ। ਜਦੋਂ ਸਿਹਤ ਮੰਤਰੀ ਨੇ ਜਾਂਚ ਕੀਤੀ ਗਈ ਤਾਂ ਉਸ ਸਮੇ ਰਜਿਸਟ੍ਰੇਸ਼ਨ ਕਾਊਂਟਰ ਬੰਦ ਸੀ। ਜਦੋਂ ਕਿ ਕਾਊਂਟਰ ਦੇ ਬਾਹਰ ਮਰੀਜ਼ਾਂ ਦੀ ਲੰਬੀ ਕਤਾਰ ਸੀ। ਓਪੀਡੀ ਕਮਰੇ ਵੀ ਬੰਦ ਸਨ। ਇਸ ਦੇ ਨਾਲ ਹੀ, ਉਨ੍ਹਾਂ ਨੇ ਹੁਕਮ ਵਿੱਚ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਨਿਯਮਾਂ ਦੀ ਉਲੰਘਣਾ ਕਰਨ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ – ਪਟਿਆਲਾ ਪੁਲਿਸ ਨੇ ਅਗਵਾ ਕੀਤੇ ਬੱਚੇ ਨੂੰ ਛੁਡਵਾਇਆ