The Khalas Tv Blog India ਪੰਜਾਬ ਦੀ ਜੇਲ੍ਹ ਵਿੱਚ ਭੇਜਣ ਬਾਰੇ ਹਵਾਰਾ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ’ਚ ਸੁਣਵਾਈ ਟਲੀ
India Punjab

ਪੰਜਾਬ ਦੀ ਜੇਲ੍ਹ ਵਿੱਚ ਭੇਜਣ ਬਾਰੇ ਹਵਾਰਾ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ’ਚ ਸੁਣਵਾਈ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ (ਦਿੱਲੀ) ਤੋਂ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਇੱਕ ਵਾਰ ਫਿਰ ਮੁਲਤਵੀ ਕਰ ਦਿੱਤੀ ਗਈ ਹੈ। ਜਸਟਿਸ ਬੀ.ਆਰ. ਗਵਈ ਦੀ ਅਗਵਾਈ ਵਾਲੇ ਬੈਂਚ ਨੇ ਸੋਮਵਾਰ ਨੂੰ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਦੀ ਬੇਨਤੀ ‘ਤੇ ਅਗਲੀ ਸੁਣਵਾਈ ਦੀ ਤਰੀਕ ਤੈਅ ਕੀਤੀ।

4 ਫਰਵਰੀ, 2025 ਨੂੰ ਸੁਣਵਾਈ ਦੌਰਾਨ, ਪੰਜਾਬ ਸਰਕਾਰ ਨੇ ਹਵਾਰਾ ਦੀ ਪਟੀਸ਼ਨ ਦਾ ਸਖ਼ਤ ਵਿਰੋਧ ਕੀਤਾ ਸੀ, ਇਹ ਕਹਿੰਦੇ ਹੋਏ ਕਿ ਉਸਨੂੰ ਸਿਰਫ਼ ਚੰਡੀਗੜ੍ਹ ਹੀ ਤਬਦੀਲ ਕੀਤਾ ਜਾ ਸਕਦਾ ਹੈ, ਪੰਜਾਬ ਨਹੀਂ ਕਿਉਂਕਿ ਉਸਦੀ ਸੁਣਵਾਈ ਦੀ ਪ੍ਰਕਿਰਿਆ ਚੰਡੀਗੜ੍ਹ ਵਿੱਚ ਹੋਈ ਸੀ। ਪੰਜਾਬ ਦੇ ਐਡਵੋਕੇਟ ਜਨਰਲ ਨੇ ਅਦਾਲਤ ਨੂੰ ਦੱਸਿਆ ਕਿ ਹਵਾਰਾ ਨੇ ਪਹਿਲਾਂ 2018 ਵਿੱਚ ਦਿੱਲੀ ਹਾਈ ਕੋਰਟ ਵਿੱਚ ਵੀ ਇਸੇ ਤਰ੍ਹਾਂ ਦੀ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਖਾਰਜ ਕਰ ਦਿੱਤਾ ਗਿਆ ਸੀ।

2004 ‘ਚ ਹੋ ਗਏ ਸੀ ਫਰਾਰ 

ਬੇਅੰਤ ਸਿੰਘ ਕਤਲ ਕਾਂਡ ਤੋਂ ਬਾਅਦ ਗ੍ਰਿਫ਼ਤਾਰ ਹਵਾਰਾ ਜਨਵਰੀ 2004 ਵਿੱਚ ਇੱਕ ਕਤਲ ਕੇਸ ਵਿੱਚ ਸਜ਼ਾਯਾਫ਼ਤਾ ਆਪਣੇ ਸਾਥੀਆਂ ਜਗਤਾਰ ਸਿੰਘ ਤਾਰਾ, ਪਰਮਜੀਤ ਸਿੰਘ ਭਿਓਰਾ ਅਤੇ ਦੇਵੀ ਸਿੰਘ ਨਾਲ ਬੁੜੈਲ ਜੇਲ੍ਹ ਵਿੱਚੋਂ 104 ਫੁੱਟ ਡੂੰਘੀ ਸੁਰੰਗ ਬਣਾ ਕੇ ਫਰਾਰ ਹੋ ਗਿਆ ਸੀ। ਦੇਵੀ ਸਿੰਘ ਨੂੰ ਛੱਡ ਕੇ ਤਿੰਨੋਂ ਫੜ ਲਏ ਗਏ ਸਨ।

 

 

Exit mobile version