The Khalas Tv Blog Punjab ਜ਼ਹਿਰੀਲੀ ਸ਼ਰਾਬ ਨਾਲ ਹੋਈ ਮੌਤ ਦੇ ਮਾਮਲੇ ‘ਚ ਹਾਈਕੋਰਟ ‘ਚ ਸੁਣਵਾਈ: ਨਿਰਪੱਖ ਜਾਂਚ ਦੀ ਕੀਤੀ ਮੰਗ
Punjab

ਜ਼ਹਿਰੀਲੀ ਸ਼ਰਾਬ ਨਾਲ ਹੋਈ ਮੌਤ ਦੇ ਮਾਮਲੇ ‘ਚ ਹਾਈਕੋਰਟ ‘ਚ ਸੁਣਵਾਈ: ਨਿਰਪੱਖ ਜਾਂਚ ਦੀ ਕੀਤੀ ਮੰਗ

Hearing in the High Court in the case of death due to toxic alcohol: demand for fair investigation;

Hearing in the High Court in the case of death due to toxic alcohol: demand for fair investigation;

ਪੰਜਾਬ ਦੇ ਸੰਗਰੂਰ ‘ਚ ਜ਼ਹਿਰੀਲੀ ਸ਼ਰਾਬ ਕਾਰਨ 21 ਲੋਕਾਂ ਦੀ ਮੌਤ ਦੀ ਜਾਂਚ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਹੁੰਚ ਗਿਆ ਹੈ। ਇਸ ਮਾਮਲੇ ‘ਤੇ ਅੱਜ ਸੁਣਵਾਈ ਹੋਵੇਗੀ। ਮਾਰਚ ਦੇ ਆਖ਼ਰੀ ਹਫ਼ਤੇ ਮੁਹਾਲੀ ਦੇ ਵਸਨੀਕ ਬਿਕਰਮਜੀਤ ਸਿੰਘ ਵੱਲੋਂ ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਸੀ।

ਪਟੀਸ਼ਨਰ ਵੱਲੋਂ ਅਦਾਲਤ ਵਿੱਚ ਦਲੀਲ ਦਿੱਤੀ ਗਈ ਹੈ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ ਸੂਬੇ ਵਿੱਚ ਚੋਣ ਜ਼ਾਬਤਾ ਹੈ, ਪਰ ਇਸ ਦੇ ਬਾਵਜੂਦ ਜ਼ਹਿਰੀਲੀ ਸ਼ਰਾਬ ਵੇਚਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ। ਉਨ੍ਹਾਂ ਸੰਗਰੂਰ ਜ਼ਿਲ੍ਹੇ ਦੇ 8 ਪਿੰਡਾਂ ਵਿੱਚ ਹੋਈਆਂ ਮੌਤਾਂ ਦੇ ਅੰਕੜੇ ਵੀ ਅਦਾਲਤ ਵਿੱਚ ਰੱਖੇ ਹਨ। ਨਾਲ ਹੀ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ, ਤਾਂ ਜੋ ਅਜਿਹੇ ਹਾਲਾਤ ਮੁੜ ਪੈਦਾ ਨਾ ਹੋਣ।

ਟੀਸ਼ਨਕਰਤਾ ਦੀ ਤਰਫੋਂ ਅਦਾਲਤ ਵਿੱਚ ਦੱਸਿਆ ਗਿਆ ਕਿ ਜ਼ਹਿਰੀਲੀ ਸ਼ਰਾਬ ਵਿੱਚ ਮਿਥੇਨੌਲ ਦੀ ਵਰਤੋਂ ਕੀਤੀ ਜਾਂਦੀ ਸੀ। ਜੋ ਮਨੁੱਖਾਂ ਲਈ ਬਹੁਤ ਖਤਰਨਾਕ ਹੈ। ਇਸ ਦੇ ਨਾਲ ਹੀ ਇਸ ਨੂੰ ਆਨਲਾਈਨ ਵੇਚਿਆ ਜਾ ਰਿਹਾ ਹੈ। ਇਹ ਆਸਾਨੀ ਨਾਲ ਲੋਕਾਂ ਤੱਕ ਪਹੁੰਚ ਰਿਹਾ ਹੈ। ਅਜਿਹੀ ਸਥਿਤੀ ਵਿੱਚ ਇਸ ਦਿਸ਼ਾ ਵਿੱਚ ਵੀ ਢੁਕਵੀਂ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਪਟੀਸ਼ਨਰ ਨੇ ਅਦਾਲਤ ਵਿੱਚ ਦਲੀਲ ਦਿੱਤੀ ਹੈ ਕਿ ਪਹਿਲਾਂ ਵੀ ਜ਼ਹਿਰੀਲੀ ਸ਼ਰਾਬ ਕਾਰਨ ਮੌਤਾਂ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ ਪਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ। ਜਿਸ ਕਾਰਨ ਇਹ ਮਾਮਲੇ ਵਧੇ ਹਨ। ਉਨ੍ਹਾਂ ਮੰਗ ਕੀਤੀ ਸੀ ਕਿ ਇਸ ਮਾਮਲੇ ਵਿੱਚ ਬਣਦੀ ਕਾਰਵਾਈ ਕੀਤੀ ਜਾਵੇ।

 

Exit mobile version