Punjab

ਔਰਤ ਦੇ ਕੱਪੜੇ ਉਤਾਰ ਕੇ ਵੀਡੀਓ ਬਣਾਉਣ ਦੇ ਮਾਮਲੇ ‘ਚ ਹਾਈਕੋਰਟ ‘ਚ ਸੁਣਵਾਈ ਅੱਜ

ਤਰਨ ਤਾਰਨ (Tarn Taran) ਦੇ ਬਜ਼ਾਰ ‘ਚ ਇੱਕ ਔਰਤ ਦੇ ਕੱਪੜੇ ਉਤਾਰ ਕੇ ਵੀਡੀਓ ਵਾਇਰਲ ਕਰਨ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਨੇ ਖੁਦ ਨੋਟਿਸ ਲਿਆ ਸੀ। ਜਿਸ ਦੀ ਅੱਜ  ਸੁਣਵਾਈ ਹੋਵੇਗੀ। ਇਸ ਵਿੱਚ ਪੰਜਾਬ ਪੁਲਿਸ ਵੱਲੋਂ ਸਟੇਟਸ ਰਿਪੋਰਟ ਪੇਸ਼ ਕੀਤੀ ਜਾਵੇਗੀ। ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਇਸ ਮਾਮਲੇ ਨੂੰ ਬਹੁਤ ਹੀ ਘਿਨਾਉਣੀ ਘਟਨਾ ਦੱਸਿਆ ਸੀ।

ਤਰਨ ਤਾਰਨ ‘ਚ ਲੜਕੀ ਨਾਲ ਪ੍ਰੇਮ ਵਿਆਹ ਕਰਕੇ ਪਰਿਵਾਰ ਵਾਲਿਆਂ ਨੇ ਲੜਕੇ ਦੀ ਮਾਂ ਨੂੰ ਅੱਧ-ਨੰਗਾ ਕਰ ਦਿੱਤਾ ਸੀ। ਇਸ ਤੋਂ ਬਾਅਦ ਉਹ ਗਲੀਆਂ ਵਿੱਚ ਉਸ ਦਾ ਪਿੱਛਾ ਕਰਦੇ ਹੋਏ ਵੀਡੀਓ ਬਣਾਉਂਦੇ ਰਹੇ। 55 ਸਾਲਾ ਲੜਕੇ ਦੀ ਮਾਂ ਆਪਣੇ ਸਰੀਰ ਦੇ ਉੱਪਰਲੇ ਹਿੱਸੇ ਨੂੰ ਢੱਕਣ ਲਈ ਕੱਪੜੇ ਚੁੱਕਦੀ ਤਾਂ ਦੋਸ਼ੀ ਉਨ੍ਹਾਂ ਨੂੰ ਖੋਹ ਕੇ ਲੈ ਜਾਂਦੇ। ਉਸ ਨੇ ਇਸ ਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ।

ਵੀਡੀਓ ਵਾਇਰਲ ਹੋਣ ਤੋਂ ਬਾਅਦ ਥਾਣਾ ਵਲਟੋਹਾ ਦੀ ਪੁਲਿਸ ਨੇ 3 ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਮਾਮਲੇ ਉੱਤੇ ਮਹਿਲਾ ਕਮਿਸ਼ਨ ਨੇ ਵੀ ਸਖਤ ਨੋਟਿਸ ਲੈਂਦਿਆਂ ਸੀਨੀਅਰ ਅਧਿਕਾਰੀਆਂ ਨੂੰ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਸਨ।

ਇਹ ਵੀ ਪੜ੍ਹੋ – ਡਾਕਟਰ ਨੂੰ ਲਾਪਰਵਾਹੀ ਵਰਤਨੀ ਪਈ ਮਹਿੰਗੀ, ਲੱਗਿਆ ਜੁਰਮਾਨਾ