Punjab

ਸਿੱਧੂ ਮੂਸੇ ਵਾਲਾ ਕਤਲ ਮਾਮਲੇ ‘ਚ ਅਦਾਲਤ ‘ਚ ਹੋਈ ਸੁਣਵਾਈ, ਚੰਨੀ ਦਾ ਕੀਤਾ ਧੰਨਵਾਦ

ਸਿੱਧੂ ਮੂਸੇ ਵਾਲਾ (Sidhu Moose Wala) ਕਤਲ ਕੇਸ ਵਿੱਚ ਮੁਲਜ਼ਮਾਂ ਨੂੰ ਅੱਜ ਮਾਨਸਾ ਦੀ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ। ਇਸ ਕੇਸ ਦੀ ਸੁਣਵਾਈ ਲਈ ਅਗਲੀ ਤਰੀਕ 16 ਅਗਸਤ, 2024 ਤੈਅ ਕੀਤੀ ਗਈ ਹੈ। ਸਿੱਧੂ ਮੂਸੇਵਾਲਾ ਨਾਲ ਘਟਨਾ ਸਮੇਂ ਕਾਰ ਵਿੱਚ ਮੌਜੂਦ ਗਵਾਹਾਂ ਵੱਲੋਂ ਅਦਾਲਤ ਵਿੱਚ ਇੱਕ ਅਰਜ਼ੀ ਵੀ ਦਾਇਰ ਕੀਤੀ ਗਈ ਸੀ।

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਅੱਜ ਅਦਾਲਤ ਵਿੱਚ ਪੇਸ਼ੀ ਸੀ ਅਤੇ ਅਗਲੀ ਪੇਸ਼ੀ 16 ਅਗਸਤ ਨੂੰ ਤੈਅ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅਗਲੀ ਪੇਸ਼ੀ ਮੌਕੇ ਗਵਾਹ ਪੇਸ਼ ਹੋਣਗੇ ਕਿਉਂਕਿ ਅੱਜ ਵਕੀਲਾਂ ਦੀ ਹੜਤਾਲ ਕਾਰਨ ਅਦਾਲਤ ਵਿੱਚ ਕੇਸ ਦੀ ਸੁਣਵਾਈ ਨਹੀਂ ਹੋ ਸਕੀ। ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਲੋਕ ਸਭਾ ‘ਚ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦਾ ਸਿੱਧੂ ਮੂਸੇ ਵਾਲਾ ਲਈ ਆਵਾਜ਼ ਉਠਾਉਣ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਬੀਤੇ ਦਿਨ ਵੀ ਉਨ੍ਹਾਂ ਨੇ ਸੰਸਦ ‘ਚ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਨੂੰ ਸਿੱਧੂ ਮੂਸੇ ਵਾਲਾ ਲਈ ਇਨਸਾਫ਼ ਦੀ ਮੰਗ ਕਰਨ ਦੀ ਅਪੀਲ ਕੀਤੀ ਸੀ।

ਇਹ ਵੀ ਪੜ੍ਹੋ –   ਹਰਸਿਮਰਤ ਬਾਦਲ ਨੇ ਸੰਸਦ ‘ਚ ਬਜਟ ‘ਤੇ ਕੀਤਾ ਸੰਬੋਧਨ, ਚੁੱਕੇ ਇਹ ਮੁੱਦੇ