ਬਿਊਰੋ ਰਿਪੋਰਟ (2 ਸਤੰਬਰ 2025): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਦੀ ਬੈਰਕ ਬਦਲੀ ਦੀ ਅਰਜ਼ੀ ’ਤੇ ਅਦਾਲਤ ਨੇ ਸੁਣਵਾਈ ਨੂੰ ਮੁਲਤਵੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਹੋਈ ਸੁਣਵਾਈ ਉਪਰੰਤ ਜੱਜ ਹਰਦੀਪ ਸਿੰਘ ਦੀ ਅਦਾਲਤ ਨੇ ਫੈਸਲਾ ਨੂੰ ਮੰਗਲਵਾਰ ਲਈ ਰਾਖਵਾਂ ਰੱਖਿਆ ਗਿਆ ਸੀ ਪਰ ਅੱਜ ਨਾਭਾ ਨਵੀਂ ਜ਼ਿਲ੍ਹਾ ਜੇਲ੍ਹ ਵਲੋਂ ਮਜੀਠੀਆ ਸਬੰਧੀ ਰਿਪੋਰਟ ਨਾ ਆਉਣ ਕਾਰਨ ਇਸ ਮਾਮਲੇ ਨੂੰ ਮਜੀਠੀਆ ਦੀ ਨਿਆਂਇਕ ਹਿਰਾਸਤ ਖ਼ਤਮ ਹੋਣ ਤੱਕ ਮੁਲਤਵੀ ਕੀਤਾ ਗਿਆ ਹੈ।
ਦੱਸ ਦੇਈਏ ਮਜੀਠੀਆ ਦੀ ਨਿਆਂਇਕ ਹਿਰਾਸਤ 6 ਸਤੰਬਰ ਨੂੰ ਖ਼ਤਮ ਹੋਣੀ ਹੈ। ਯਾਨੀ ਸੁਣਵਾਈ 6 ਸਤੰਬਰ ਤੱਕ ਮੁਲਤਵੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਸਖ਼ਤ ਨਿਰਦੇਸ਼ ਜਾਰੀ ਕਰਦਿਆਂ ਨਾਭਾ ਜੇਲ੍ਹ ਸੁਪਰਡੈਂਟ ਨੂੰ ਅਗਲੀ ਤਾਰੀਖ਼ ’ਤੇ ਉਕਤ ਰਿਪੋਰਟ ਨੂੰ ਅਦਾਲਤ ਵਿਚ ਦਾਇਰ ਕਰਨ ਦੇ ਹੁਕਮ ਸੁਣਾਏ ਹਨ।