‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਦਾਇਰ ਕੀਤੀ ਗਈ ਅਗਾਊਂ ਜ਼ਮਾਨਤ ‘ਤੇ ਅੱਜ ਸੁਣਵਾਈ ਹੋਈ ਹੈ। ਪਰ ਅੱਜ ਵੀ ਇਸ ਮਾਮਲੇ ਵਿੱਚ ਕੋਈ ਫੈਸਲਾ ਨਹੀਂ ਲਿਆ ਗਿਆ ਅਤੇ ਸੁਣਵਾਈ ਨੂੰ ਅਗਲੀ ਤਰੀਕ ‘ਤੇ ਪਾਇਆ ਗਿਆ ਹੈ। ਹੁਣ ਇਸ ਅਰਜ਼ੀ ‘ਤੇ ਅਗਲੀ ਸੁਣਵਾਈ ਪੰਜ ਜਨਵਰੀ ਨੂੰ ਹੋਵੇਗੀ।