The Khalas Tv Blog India ਦਿੱਲੀ ‘ਚ ਦਿਲ-ਦਹਿਲਾ ਦੇਣ ਵਾਲੀ ਘਟਨਾ: ਪਿਤਾ ਨੇ ਚਾਰ ਦਿਵਿਆਂਗ ਧੀਆਂ ਸਮੇਤ ਕੀਤੀ ਖ਼ੁਦਕੁਸ਼ੀ
India

ਦਿੱਲੀ ‘ਚ ਦਿਲ-ਦਹਿਲਾ ਦੇਣ ਵਾਲੀ ਘਟਨਾ: ਪਿਤਾ ਨੇ ਚਾਰ ਦਿਵਿਆਂਗ ਧੀਆਂ ਸਮੇਤ ਕੀਤੀ ਖ਼ੁਦਕੁਸ਼ੀ

 ਦਿੱਲੀ ਦੇ ਵਸੰਤ ਕੁੰਜ ਇਲਾਕੇ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕੋ ਪਰਿਵਾਰ ਦੇ 5 ਮੈਂਬਰਾਂ ਨੇ ਖ਼ੁਦਕੁਸ਼ੀ ਕਰ ਲਈ ਹੈ।  ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਸੜੀ ਹਾਲਤ ਵਿੱਚ ਲਾਸ਼ਾਂ ਬਰਾਮਦ ਕੀਤੀਆਂ ਹਨ।

ਜਾਣਕਾਰੀ ਮੁਤਾਬਕ ਵਸੰਤ ਕੁੰਜ ਦੇ ਪਿੰਡ ਰੰਗਪੁਰੀ ‘ਚ ਇੱਕੋ ਪਰਿਵਾਰ ਦੇ 5 ਲੋਕਾਂ ਨੇ ਖੁਦਕੁਸ਼ੀ ਕਰ ਲਈ। ਇਕ ਵਿਅਕਤੀ ਅਤੇ ਉਸ ਦੀਆਂ ਚਾਰ ਧੀਆਂ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਗੁਆਂਢੀਆਂ ਅਤੇ ਮਕਾਨ ਮਾਲਕ ਤੋਂ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਫਲੈਟ ਦਾ ਤਾਲਾ ਤੋੜ ਕੇ ਲਾਸ਼ਾਂ ਨੂੰ ਬਾਹਰ ਕੱਢਿਆ। ਫਿਲਹਾਲ ਪੁਲਿਸ ਜਾਂਚ ‘ਚ ਜੁਟੀ ਹੋਈ ਹੈ।

ਮ੍ਰਿਤਕਾਂ ਦੀ ਪਛਾਣ ਹੀਰਾਲਾਲ ਸ਼ਰਮਾ ਪੁੱਤਰ ਮਰਈ ਲਾਲ ਸ਼ਰਮਾ (46) ਵਾਸੀ ਸੀ-4 ਤੀਜੀ ਮੰਜ਼ਿਲ ਖੰਭਾ ਨੰਬਰ 678 ਚੌਹਾਨ ਮੁਹੱਲਾ ਟੋਲਕੋ ਦੇ ਕੋਲ ਰੰਗਪੁਰੀ ਦਿੱਲੀ ਅਤੇ ਉਨ੍ਹਾਂ ਦੀ ਬੇਟੀਆਂ ਉਮਰ ਨੀਤੂ (26), ਨਿੱਕੀ (24), ਨੀਰੂ (23) ਅਤੇ ਨਿਧੀ (20) ਦੇ ਰੂਪ ਵਿੱਚ ਹੋਈ ਹੈ। ਗੁਆਂਢੀਆਂ ਅਤੇ ਨਜ਼ਦੀਕੀ ਰਿਸ਼ਤੇਦਾਰਾਂ ਤੋਂ ਪੁੱਛਗਿੱਛ ਵਿੱਚ ਪਤਾ ਚੱਲਿਆ ਕਿ ਮ੍ਰਿਤਕ ਹੀਰਾਲਾਲ ਦੀ ਪਤਨੀ ਦੀ ਕਰੀਬ ਇਕ ਸਾਲ ਪਹਿਲਾਂ ਕੈਂਸਰ ਨਾਲ ਮੌਤ ਹੋ ਗਈ ਸੀ।

ਮੀਡੀਆ ਰਿਪੋਰਟਾਂ ਮੁਤਾਬਕ ਇਹ ਘਟਨਾ ਰੰਗਪੁਰੀ ਪਿੰਡ ਦੀ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਇਹ ਪਤਾ ਲਗਾ ਰਹੀ ਹੈ ਕਿ ਇਹ ਖ਼ੁਦਕੁਸ਼ੀ ਹੈ ਜਾਂ ਕਿਸੇ ਦੀ ਸਾਜ਼ਿਸ਼। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਉਸ ਦੀਆਂ ਚਾਰੋਂ ਬੇਟੀਆਂ ਅਪਾਹਜ ਸਨ।

ਉਨ੍ਹਾਂ ਵਿੱਚੋਂ ਕੋਈ ਨਹੀਂ ਦੇਖ ਸਕਦੀ ਸੀ, ਤੇ ਨਾ ਹੀ ਕੋਈ ਤੁਰ ਸਕਦੀ ਸੀ। ਇਸ ਖ਼ੁਦਕੁਸ਼ੀ ਦਾ ਖੁਲਾਸਾ ਉਦੋਂ ਹੋਇਆ ਜਦੋਂ ਘਰ ਦਾ ਦਰਵਾਜ਼ਾ ਨਹੀਂ ਖੁੱਲਿਆ। ਪਿੰਡ ਵਾਸੀਆਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਦਰਵਾਜ਼ਾ ਖੜਕਾਇਆ ਪਰ ਕਿਸੇ ਨੇ ਨਹੀਂ ਖੋਲ੍ਹਿਆ। ਪੁਲਿਸ ਦਰਵਾਜ਼ਾ ਤੋੜ ਕੇ ਅੰਦਰ ਗਈ ਤਾਂ ਉਹ ਹੈਰਾਨ ਰਹਿ ਗਈ।

ਪਿਤਾ ਅਤੇ ਉਸ ਦੀਆਂ ਚਾਰ ਧੀਆਂ ਘਰ ਦੇ ਅੰਦਰ ਮ੍ਰਿਤਕ ਪਾਏ ਗਏ। ਜਦੋਂ ਪੁਲਿਸ ਨੇ ਸੀਸੀਟੀਵੀ ਦੀ ਤਲਾਸ਼ੀ ਲਈ ਤਾਂ ਪਤਾ ਲੱਗਾ ਕਿ ਉਕਤ ਵਿਅਕਤੀ ਨੂੰ ਆਖਰੀ ਵਾਰ 24 ਸਤੰਬਰ ਨੂੰ ਘਰ ਅੰਦਰ ਜਾਂਦੇ ਹੋਏ ਦੇਖਿਆ ਗਿਆ, ਇਸ ਲਈ ਉਸ ਨੇ ਉਸੇ ਦਿਨ ਹੀ ਆਪਣੀਆਂ ਧੀਆਂ ਸਮੇਤ ਖ਼ੁਦਕੁਸ਼ੀ ਕਰ ਲਈ ਹੋਵੇਗੀ, ਜਿਸ ਕਾਰਨ ਲਾਸ਼ਾਂ ਵੀ ਗਲਨ ਲੱਗ ਪਈਆਂ ਸਨ। ਪੁਲਿਸ ਨੇ ਦੱਸਿਆ ਕਿ ਸਾਰਿਆਂ ਨੇ ਸਲਫਾਸ ਖਾ ਕੇ ਖ਼ੁਦਕੁਸ਼ੀ ਕੀਤੀ ਹੈ। ਪਿਤਾ ਤਰਖਾਣ ਦਾ ਕੰਮ ਕਰਦਾ ਸੀ ਅਤੇ ਹੋ ਸਕਦਾ ਹੈ ਕਿ ਘਰ ਦੇ ਮਾੜੇ ਹਾਲਾਤਾਂ ਕਾਰਨ ਉਸ ਨੇ ਖ਼ੁਦਕੁਸ਼ੀ ਕਰ ਲਈ ਹੋਵੇ।

ਪੁਲਿਸ ਨੇ ਧਾਰਾ 194 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਲਾਸ਼ਾਂ ਦੇ ਪੋਸਟਮਾਰਟਮ ਲਈ ਮੈਡੀਕਲ ਬੋਰਡ ਗਠਿਤ ਕਰ ਦਿੱਤਾ ਗਿਆ ਹੈ ਤੇ ਹਰ ਪਹਿਲੂ ਤੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Exit mobile version