ਪੰਜਾਬ (Punjab) ਵਿੱਚ ਗਰਮੀ ਸਾਰੇ ਰਿਕਾਰਡ ਤੋੜ ਰਹੀ ਹੈ। ਪੂਰੇ ਪੰਜਾਬ ਦਾ ਤਾਪਮਾਨ 43 ਡੀਗਰੀ ਤੋਂ ਪਾਰ ਪਹੁੰਚ ਚੁੱਕਾ ਹੈ। ਪਠਾਨਕੋਟ (Pathankot) ਵਿੱਚ ਸਭ ਤੋਂ ਵੱਧ ਤਾਪਮਾਨ 47.8 ਡਿਗਰੀ ਦਰਜ ਕੀਤਾ ਗਿਆ। ਇਸ ਦੌਰਾਨ ਮੌਸਮ ਵਿਭਾਗ ਨੇ ਅੱਜ 21 ਜ਼ਿਲ੍ਹਿਆਂ ਲਈ ਹੀਟ ਵੇਵ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿੱਚੋਂ 19 ਲਈ ਯੈਲੋ ਅਲਰਟ ਅਤੇ 2 ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਦੇ ਅਧਿਕਾਰੀਆਂ ਮੁਤਾਬਕ 17 ਜੂਨ ਤੱਕ ਲੋਕਾਂ ਨੂੰ ਲੂ ਅਤੇ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਪੰਜਾਬ ਦੇ 2 ਜ਼ਿਲ੍ਹਿਆਂ ਵਿੱਚ ਅੱਜ ਭਿਆਨਕ ਗਰਮੀ ਪੈ ਸਕਦੀ ਹੈ। ਇਨ੍ਹਾਂ ਵਿੱਚ ਲੁਧਿਆਣਾ ਅਤੇ ਬਰਨਾਲਾ ਸ਼ਾਮਲ ਹਨ। ਵਿਭਾਗ ਵੱਲੋਂ ਦੋਵਾਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਮਾਨਸਾ, ਸੰਗਰੂਰ, ਪਟਿਆਲਾ, ਮੋਹਾਲੀ ਅਤੇ ਮਲੇਰਕੋਟਲਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ – ਗੁਰਦਾਸ ਮਾਨ ਦੇ ਹੱਕ ‘ਚ ਆਇਆ ਵੱਡਾ ਫੈਸਲਾ, ਮਿਲੀ ਰਾਹਤ