ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 1.8 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਅੱਜ ਵੀ ਜਾਰੀ ਰਹਿਣ ਦਾ ਅਨੁਮਾਨ ਹੈ।ਰਾਹਤ ਦੀ ਗੱਲ ਹੈ ਕਿ ਅੱਜ ਕੋਈ ਅਲਰਟ ਨਹੀਂ ਜਾਰੀ ਹੋਇਆ। ਵਰਤਮਾਨ ਵਿੱਚ ਤਾਪਮਾਨ ਆਮ ਨਾਲੋਂ 1.9 ਡਿਗਰੀ ਘੱਟ ਹੈ। ਮੌਸਮ ਵਿਭਾਗ ਨੇ 9 ਜੂਨ ਤੋਂ ਹੀਟ-ਵੇਵ ਦਾ ਅਲਰਟ ਜਾਰੀ ਕੀਤਾ ਹੈ।
ਚੰਡੀਗੜ੍ਹ ਵਿੱਚ 39.9, ਅੰਮ੍ਰਿਤਸਰ ਵਿੱਚ 41.1, ਬਠਿੰਡਾ ਵਿੱਚ 40.4 ਅਤੇ ਲੁਧਿਆਣਾ ਵਿੱਚ 40 ਡਿਗਰੀ ਤਾਪਮਾਨ ਦਰਜ ਕੀਤਾ ਗਿਆ। 9 ਤੋਂ 11 ਜੂਨ ਤੱਕ ਸੂਬੇ ਦੇ ਦੱਖਣੀ-ਪੱਛਮੀ ਹਿੱਸਿਆਂ, ਜਿਵੇਂ ਕਿ ਫਾਜ਼ਿਲਕਾ, ਮੁਕਤਸਰ, ਮੋਗਾ, ਫਰੀਦਕੋਟ, ਮਾਨਸਾ, ਬਠਿੰਡਾ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਸੰਗਰੂਰ ਵਿੱਚ ਗਰਮ ਹਵਾਵਾਂ ਅਤੇ ਲੂ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਨੇ ਇਨ੍ਹਾਂ ਖੇਤਰਾਂ ਵਿੱਚ ਵਿਸ਼ੇਸ਼ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ।