The Khalas Tv Blog India ਪੰਜਾਬ-ਹਰਿਆਣਾ ਤੇ ਚੰਡੀਗੜ੍ਹ ’ਚ ਹੀਟਵੇਵ ਅਲਰਟ! ਮੀਂਹ ਤੋਂ ਬਾਅਦ ਮਿਲੀ ਹਲਕੀ ਰਾਹਤ
India Punjab

ਪੰਜਾਬ-ਹਰਿਆਣਾ ਤੇ ਚੰਡੀਗੜ੍ਹ ’ਚ ਹੀਟਵੇਵ ਅਲਰਟ! ਮੀਂਹ ਤੋਂ ਬਾਅਦ ਮਿਲੀ ਹਲਕੀ ਰਾਹਤ

ਹਰਿਆਣਾ ਅਤੇ ਪੰਜਾਬ ਵਿੱਚ ਸੋਮਵਾਰ ਨੂੰ ਹੋਈ ਪ੍ਰੀ ਮਾਨਸੂਨ ਬਾਰਿਸ਼ ਤੋਂ ਬਾਅਦ ਮੌਸਮ ਸੁਹਾਵਣਾ ਹੋ ਗਿਆ। ਅੱਜ ਮੰਗਲਵਾਰ ਨੂੰ ਹਰਿਆਣਾ ਦੇ 8 ਅਤੇ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਹੀਟਵੇਵ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹਿਮਾਚਲ ‘ਚ ਮੀਂਹ ਅਤੇ ਤੂਫਾਨ ਦੀ ਸੰਭਾਵਨਾ ਹੈ।

ਪੰਜਾਬ ਦੇ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਮੁਕਤਸਰ, ਫ਼ਾਜ਼ਿਲਕਾ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਲੁਧਿਆਣਾ ਅਤੇ ਸੰਗਰੂਰ ਵਿੱਚ ਹੀਟਵੇਵ ਅਲਰਟ ਜਾਰੀ ਕੀਤਾ ਗਿਆ ਹੈ। ਇਹ ਚੇਤਾਵਨੀ ਸਿਰਫ਼ ਅੱਜ ਲਈ ਹੈ।

ਸੋਮਵਾਰ ਨੂੰ ਜਲੰਧਰ ਵਿੱਚ 2 ਲੋਕਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਇੱਕ ਲਾਸ਼ ਟਰਾਂਸਪੋਰਟ ਨਗਰ ਅਤੇ ਦੂਜੀ ਇੰਡਸਟਰੀਅਲ ਏਰੀਆ ਵਿੱਚ ਪਈਲਹੋਈ ਸੀ। ਦੋਵਾਂ ਦੀ ਪਛਾਣ ਨਹੀਂ ਹੋ ਸਕੀ ਹੈ। ਖਦਸ਼ਾ ਹੈ ਕਿ ਦੋਵਾਂ ਦੀ ਮੌਤ ਗਰਮੀ ਕਾਰਨ ਹੋਈ ਹੈ। ਹਾਲਾਂਕਿ ਡਾਕਟਰਾਂ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਇਸ ਦਾ ਖ਼ੁਲਾਸਾ ਹੋਵੇਗਾ।

ਹਰਿਆਣਾ ਦੇ ਅੰਬਾਲਾ, ਸਿਰਸਾ, ਫਤਿਹਾਬਾਦ, ਜੀਂਦ, ਹਿਸਾਰ, ਭਿਵਾਨੀ, ਰੋਹਤਕ ਅਤੇ ਚਰਖੀ ਦਾਦਰੀ ਵਿੱਚ ਹੀਟਵੇਵ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਬੀਤੀ ਸ਼ਾਮ ਗੁਰੂਗ੍ਰਾਮ, ਮਹਿੰਦਰਗੜ੍ਹ, ਚਰਖੀ ਦਾਦਰੀ, ਰੇਵਾੜੀ, ਝੱਜਰ, ਰੋਹਤਕ, ਸੋਨੀਪਤ, ਅੰਬਾਲਾ, ਯਮੁਨਾਨਗਰ, ਪਾਣੀਪਤ ਅਤੇ ਪੰਚਕੂਲਾ ਵਿੱਚ ਤੇਜ਼ ਹਵਾ ਨਾਲ ਮੀਂਹ ਪਿਆ।

ਦੂਜੇ ਪਾਸੇ ਚੰਡੀਗੜ੍ਹ ਵਿੱਚ ਵੀ ਮੌਸਮ ਵਿਭਾਗ ਨੇ ਹੀਟਵੇਵ ਅਲਰਟ ਜਾਰੀ ਕੀਤਾ ਹੈ। ਪਿਛਲੇ ਕੁਝ ਦਿਨਾਂ ਤੋਂ ਸ਼ਹਿਰ ਦਾ ਤਾਪਮਾਨ 40 ਡਿਗਰੀ ਦੇ ਆਸ-ਪਾਸ ਚੱਲ ਰਿਹਾ ਹੈ। 28 ਜੂਨ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ।

30 ਜੂਨ ਤੱਕ ਸਰਗਰਮ ਮਾਨਸੂਨ ਹੋਣ ਦੀ ਸੰਭਾਵਨਾ

ਹਰਿਆਣਾ, ਪੰਜਾਬ, ਚੰਡੀਗੜ੍ਹ ਤੇ ਹਿਮਾਚਲ ਵਿੱਚ 30 ਜੂਨ ਤੱਕ ਮਾਨਸੂਨ ਸਰਗਰਮ ਰਹੇਗਾ। ਮਾਨਸੂਨ ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਤੋਂ ਹੁੰਦੇ ਹੋਏ ਹਰਿਆਣਾ ਵਿੱਚ ਦਾਖ਼ਲ ਹੁੰਦਾ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਹਰਿਆਣਾ ਤੋਂ ਬਾਅਦ ਮਾਨਸੂਨ ਚੰਡੀਗੜ੍ਹ ਅਤੇ ਪੰਜਾਬ ਵਿੱਚ ਦਾਖ਼ਲ ਹੋਵੇਗਾ। ਨਹੀਂ ਤਾਂ ਹਿਮਾਚਲ ਵਿੱਚ ਮਾਨਸੂਨ ਪਹਿਲਾਂ ਪਹੁੰਚ ਜਾਂਦਾ ਸੀ। ਫਿਲਹਾਲ ਇਸ ਦਿਸ਼ਾ ਵਿੱਚ ਮਾਨਸੂਨ ਦੀ ਰਫ਼ਤਾਰ ਧੀਮੀ ਦੱਸੀ ਜਾ ਰਹੀ ਹੈ। ਪੱਛਮੀ ਬੰਗਾਲ ਤੋਂ ਮਾਨਸੂਨ ਅੱਗੇ ਨਹੀਂ ਵਧ ਰਿਹਾ ਹੈ।

ਇਹ ਵੀ ਪੜ੍ਹੋ – ਤਲਵੰਡੀ ਸਾਬੋ ਦੇ ਨੌਜਵਾਨ ਦੀ ਹੋਈ ਮੌਤ, ਪੁਲਿਸ ਚੁੱਪ, ਪਿੰਡ ‘ਚ ਵਿਕ ਰਿਹਾ ਨਸ਼ਾ
Exit mobile version