ਪੰਜਾਬ ਵਿੱਚ ਗਰਮੀ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਅੱਜ ਸੂਬੇ ਵਿੱਚ 30 ਤੋਂ 35 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਕੋਈ ਭਵਿੱਖਬਾਣੀ ਨਹੀਂ ਹੈ ਅਤੇ ਨਾ ਹੀ ਕੋਈ ਪੱਛਮੀ ਗੜਬੜੀ ਸਰਗਰਮ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਤਾਪਮਾਨ ਵਧਦਾ ਰਹਿ ਸਕਦਾ ਹੈ। ਆਉਣ ਵਾਲੇ ਦਿਨਾਂ ਵਿੱਚ ਗਰਮੀ ਹੋਰ ਵੀ ਪਰੇਸ਼ਾਨ ਕਰਨ ਵਾਲੀ ਹੈ।
ਕੱਲ੍ਹ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਰਾਜ ਦਾ ਔਸਤ ਤਾਪਮਾਨ ਆਮ ਨਾਲੋਂ 3.4 ਡਿਗਰੀ ਸੈਲਸੀਅਸ ਵੱਧ ਸੀ।
ਲੁਧਿਆਣਾ ਬਣਿਆ ਸਭ ਤੋਂ ਗਰਮ ਸ਼ਹਿਰ
ਵੀਰਵਾਰ ਨੂੰ, ਸੂਬੇ ਦਾ ਸਭ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਲੁਧਿਆਣਾ ਵਿੱਚ ਦਰਜ ਕੀਤਾ ਗਿਆ। ਜਿਸਨੇ ਇਸਨੂੰ ਪੰਜਾਬ ਦਾ ਸਭ ਤੋਂ ਗਰਮ ਸ਼ਹਿਰ ਬਣਾ ਦਿੱਤਾ। ਇਸ ਤੋਂ ਇਲਾਵਾ, ਚੰਡੀਗੜ੍ਹ (35.1 ਡਿਗਰੀ ਸੈਲਸੀਅਸ), ਪਟਿਆਲਾ (34.7 ਡਿਗਰੀ ਸੈਲਸੀਅਸ), ਅਤੇ ਬਠਿੰਡਾ (34.6 ਡਿਗਰੀ ਸੈਲਸੀਅਸ) ਵਿੱਚ ਵੀ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਗਿਆ।