ਚੰਡੀਗੜ੍ਹ : ਪੰਜਾਬ ਵਿੱਚ ਪਿਛਲੇ ਮਹੀਨੇ ਲਗਾਤਾਰ ਪੈ ਰਹੇ ਮੀਂਹ ਤੋਂ ਬਾਅਦ ਹੜ੍ਹਾਂ ਨੇ ਭਾਰੀ ਨੁਕਸਾਨ ਕੀਤਾ ਹੈ। ਹੜ੍ਹਾਂ ਨਾਲ ਲੋਕਾਂ ਦਾ ਕਾਫ਼ੀ ਨੁਕਸਾਨ ਹੋਇਆ ਹੋਇਆ ਹੈ। ਬਹੁਤ ਸਾਰੇ ਕਿਸਾਨਾਂ ਦੀਆਂ ਫ਼ਸਲਾਂ ਬਰਬਾਦ ਹੋ ਗਈਆਂ ਹਨ। ਇਸ ਦੇ ਲਈ ਉਹ ਸੂਬਾ ਸਰਕਾਰ ਤੋਂ ਮੁਆਵਜ਼ੇ ਦੀ ਉਡੀਕ ਕਰ ਰਹੇ ਹਨ।
ਦੈਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਕ ਸਰਕਾਰ ਨੇ ਹੁਣ ਤੱਕ ਆਪਣੇ ਪੱਧਰ ‘ਤੇ ਕਰੀਬ 2500 ਕਰੋੜ ਰੁਪਏ ਦੇ ਨੁਕਸਾਨ ਦਾ ਅੰਦਾਜ਼ਾ ਲਗਾ ਕੇ ਕੇਂਦਰ ਸਰਕਾਰ ਤੋਂ 1300 ਕਰੋੜ ਰੁਪਏ ਦੇ ਪੈਕੇਜ ਦੀ ਮੰਗ ਕੀਤੀ ਹੈ ਪਰ ਕੇਂਦਰ ਤੋਂ ਇਹ ਪੈਕੇਜ ਮਿਲਣ ਤੋਂ ਪਹਿਲਾਂ ਹੀ ਹੁਣ ਸਰਕਾਰ ਲੋਕਾਂ ਦੇ ਪੰਜਾਬ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਦੀ ਤਿਆਰੀ ਕੇਂਦਰ ਤੋਂ ਪੈਸੇ ਲੈਣ ਵਿੱਚ ਸਮਾਂ ਲੱਗ ਸਕਦਾ ਹੈ।
ਇਸ ਲਈ ਰਾਜ ਸਰਕਾਰ ਪਹਿਲੇ 12 ਜ਼ਿਲ੍ਹਿਆਂ ਮੋਹਾਲੀ, ਪਟਿਆਲਾ, ਰੋਪੜ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਹੁਸ਼ਿਆਰਪੁਰ, ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਸੰਗਰੂਰ ਅਤੇ ਤਰਨਤਾਰਨ ਵਿੱਚ ਮੁਆਵਜ਼ਾ ਦੇਵੇਗੀ। ਸਰਕਾਰ ਨੇ ਸਬੰਧਿਤ ਜ਼ਿਲ੍ਹਿਆਂ ਵਿੱਚ ਹੋਏ ਨੁਕਸਾਨ ਦਾ ਘਰ-ਘਰ ਜਾ ਕੇ ਸਰਵੇਖਣ ਕਰਨਾ ਸ਼ੁਰੂ ਕਰ ਦਿੱਤਾ ਹੈ।