Punjab

ਅਗਲੇ ਦੋ ਦਿਨ ਖੂਬ ਬਰਸਣਗੇ ਬੱਦਲ, ਉੱਤਰ ਭਾਰਤ ਵਿੱਚ ਅਲਰਟ ਜਾਰੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਮੌਨਸੂਨ ਦੇ ਕਾਰਣ ਮੌਸਮ ਰੋਜਾਨਾ ਰੰਗ ਬਦਲ ਰਿਹਾ ਹੈ। ਕਿਤੇ ਮੀਂਹ ਪੈ ਰਿਹਾ ਹੈ ਤੇ ਕਿਸੇ ਬੱਦਲ ਗਰਜ ਕੇ ਅੱਗੇ ਲੰਘ ਰਹੇ ਹਨ। ਅੱਜ ਵੀ ਮੁਹਾਲੀ ਤੇ ਚੰਡੀਗੜ੍ਹ ਸਣੇ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ ਪੈਣ ਦੀਆਂ ਖਬਰਾਂ ਮਿਲੀਆਂ ਹਨ।ਮੀਂਹ ਪੈਣ ਨਾਲ ਲੋਕਾਂ ਨੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਹੈ।ਹਾਲਾਂਕਿ ਪਹਾੜੀ ਇਲਾਕਿਆਂ ਵਿਚ ਤੇਜ ਮੀਂਹ ਨੇ ਲੋਕਾਂ ਦੀਆਂ ਪਰੇਸ਼ਾਨੀਆਂ ਵਧਾ ਦਿੱਤੀਆਂ ਹਨ।

ਹਰਿਆਣਾ, ਪੰਜਾਬ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ, ਰਾਜਸਥਾਨ ਦੇ ਉੱਤਰੀ ਹਿੱਸੇ ਮੱਧ ਪ੍ਰਦੇਸ਼, ਗੋਆ, ਮਹਾਰਾਸ਼ਟਰ ਸਣੇ ਬਿਹਾਰ ਉੱਤਰ ਪ੍ਰਦੇਸ਼ ਅਤੇ ਦਿੱਲੀ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ।ਭਾਰਤੀ ਮੌਸਮ ਵਿਭਾਗ ਨੇ ਚੇਤਾਵਨੀ ਦਿੰਦਿਆਂ ਪਹਿਲਾਂ ਹੀ ਕਿਹਾ ਹੈ ਕਿ ਦੱਖਣ ਪੱਛਮੀ ਮੌਨਸੂਨ ਦੇ ਸਰਗਰਮ ਹੋਣ ਤੋਂ ਬਾਅਦ ਉੱਤਰੀ ਖੇਤਰ ਵਿੱਚ ਭਾਰੀ ਮੀਂਹ ਪੈ ਸਕਦਾ ਹੈ।ਮੁੰਬਈ ਵਰਗੇ ਵੱਡੇ ਸ਼ਹਿਰਾਂ ਵਿਚ ਤਾਂ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ।

ਮੌਸਮ ਵਿਭਾਗ ਅਨੁਸਾਰ ਉੱਤਰੀ ਭਾਰਤ ਵਿਚ 21 ਜੁਲਾਈ ਤੱਕ ਭਾਰੀ ਮੀਂਹ ਪਵੇਗਾ ਤੇ ਦੇਸ਼ ਦੇ ਪੱਛਮੀ ਸਮੁੰਦਰੀ ਕੰਢੇ ਵਿੱਚ 23 ਜੁਲਾਈ ਤੋਂ ਭਾਰੀ ਵਰਖਾ ਹੋਣ ਦੀ ਸੰਭਾਵਨਾ ਹੈ।

ਦੱਸ ਦੇਈਏ ਕਿ ਅੱਜ ਦਿੱਲੀ ਅਤੇ ਚੰਡੀਗਡ਼੍ਹ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ ਹਨ।