Punjab Weather : ਅੱਜ ਸਵੇਰ ਤੋਂ ਹੀ ਚੰਡੀਗੜ੍ਹ, ਮੁਹਾਲੀ, ਪਟਿਆਲਾ, ਫ਼ਤਿਹਗੜ੍ਹ ਸਾਹਿਹ ਸਮੇਤ ਪੰਜਾਬ ਦੇ ਕਊ ਜ਼ਿਲ੍ਹਿਆਂ ਵਿੱਚ ਤੇਜ਼ ਮੀਂਹ ਪੈ ਰਿਹਾ ਹੈ। ਪੰਜਾਬ ਦੇ ਮੌਸਮ ਵਿਗਿਆਨ ਕੇਂਦਰ ਨੇ 14 ਅਤੇ 15 ਅਗਸਤ ਨੂੰ ਸੂਬੇ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਜਤਾਉਂਦਿਆਂ ਯੈਲੋ ਅਲਰਟ ਜਾਰੀ ਕੀਤਾ ਹੈ। ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਦੀ ਜ਼ਿਆਦਾ ਸੰਭਾਵਨਾ ਹੈ, ਜਿਸ ਕਾਰਨ ਪੰਜਾਬ ਵਿੱਚ ਹੜ੍ਹ ਦਾ ਖਤਰਾ ਵਧ ਗਿਆ ਹੈ। ਪੌਂਗ ਡੈਮ ਤੋਂ ਪਾਣੀ ਛੱਡਣ ਕਾਰਨ ਬਿਆਸ ਨਦੀ ਖਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਹੈ, ਅਤੇ ਸਤਲੁਜ ਨਦੀ ਦਾ ਪਾਣੀ ਵੀ ਉੱਚੇ ਪੱਧਰ ‘ਤੇ ਹੈ।
ਅੱਜ ਕਪੂਰਥਲਾ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਅਤੇ ਹੁਸ਼ਿਆਰਪੁਰ ਵਿੱਚ ਭਾਰੀ ਮੀਂਹ, ਅਸਮਾਨੀ ਬਿਜਲੀ, ਅਤੇ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਤੇਜ਼ ਹਵਾਵਾਂ ਦੀ ਸੰਭਾਵਨਾ ਹੈ।
ਇਸ ਤੋਂ ਇਲਾਵਾ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ, ਮੁਹਾਲੀ, ਅਤੇ ਫਤਿਹਗੜ੍ਹ ਸਾਹਿਬ ਵਿੱਚ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 15 ਅਤੇ 16 ਅਗਸਤ ਨੂੰ ਵੀ ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦਾ ਯੈਲੋ ਅਲਰਟ ਜਾਰੀ ਹੈ। ਬਾਕੀ ਜ਼ਿਲ੍ਹਿਆਂ ਵਿੱਚ ਮੌਸਮ ਆਮ ਰਹਿਣ ਦੀ ਸੰਭਾਵਨਾ ਹੈ। ਲੋਕਾਂ ਨੂੰ ਸੁਚੇਤ ਰਹਿਣ ਅਤੇ ਸੁਰੱਖਿਆ ਦੇ ਉਪਾਅ ਕਰਨ ਦੀ ਸਲਾਹ ਦਿੱਤੀ ਜਾ ਰਹੀ ਹੈ।