ਪਿਛਲੇ ਦੋ ਦਿਨਾਂ ਤੋਂ ਚੰਡੀਗੜ੍ਹ, ਮੁਹਾਲੀ, ਪਟਿਆਲਾ ਅਤੇ ਫ਼ਤਿਹਗੜ੍ਹ ਸਾਹਿਬ ਸਮੇਤ ਕਈ ਜ਼ਿਲ੍ਹਿਆਂ ਵਿੱਚ ਹਲਕਾ ਮੀਂਹ ਪੈ ਰਿਹਾ ਹੈ। ਅੱਡ ਸਵੇਰ ਤੋਂ ਹੀ ਪੰਜਾਬ ਦੇ ਕਈ ਇਲਾਕਿਆਂ ਵਿੱਚ ਬੱਦਲਵਾਈ ਅਤੇ ਹਲਕਾ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਦੇ ਮੁਤਾਬਕ ਅੱਜ ਮੋਹਾਲੀ, ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਅੱਜ ਪੰਜਾਬ ਵਿੱਚ ਵੀ ਪੀਲਾ ਅਲਰਟ ਜਾਰੀ ਕੀਤਾ ਹੈ। ਇਸ ਵਾਰ ਹਿਮਾਚਲ ਦੀ ਸਰਹੱਦ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਹੋਰ ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ ਦਸ ਦਿਨਾਂ ਵਿੱਚ ਘੱਟ ਮੀਂਹ ਪਿਆ ਸੀ, ਪਰ ਇਸ ਹਫ਼ਤੇ ਤਿੰਨ ਦਿਨ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਮੌਸਮ ਕੇਂਦਰ ਅਨੁਸਾਰ ਕੱਲ੍ਹ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਈ, ਜਿਸ ਕਾਰਨ ਤਾਪਮਾਨ ਔਸਤਨ 1.2 ਡਿਗਰੀ ਸੈਲਸੀਅਸ ਵਧਿਆ ਹੈ। ਫਿਰ ਵੀ ਤਾਪਮਾਨ ਆਮ ਦੇ ਆਸ-ਪਾਸ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 41.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 35 ਡਿਗਰੀ ਦੇ ਆਸ-ਪਾਸ ਰਿਹਾ। ਲੁਧਿਆਣਾ ਵਿੱਚ ਤਾਪਮਾਨ 34.2 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 35.5 ਡਿਗਰੀ ਸੈਲਸੀਅਸ ਅਤੇ ਅੰਮ੍ਰਿਤਸਰ ਵਿੱਚ 34.6 ਡਿਗਰੀ ਸੈਲਸੀਅਸ ਰਿਹਾ। ਅੰਮ੍ਰਿਤਸਰ ਵਿੱਚ 0.5 ਮਿਲੀਮੀਟਰ ਅਤੇ ਪਟਿਆਲਾ ਵਿੱਚ 0.4 ਮਿਲੀਮੀਟਰ ਮੀਂਹ ਪਿਆ।