ਮੁਹਾਲੀ : ਪੰਜਾਬ ਵਿੱਚ ਅੱਜ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲ੍ਹਿਆਂ ਲਈ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿੱਥੇ ਤੇਜ਼ ਹਵਾਵਾਂ ਨਾਲ ਮੀਂਹ ਦੀ ਸੰਭਾਵਨਾ ਹੈ। ਇਹ ਮੌਸਮ 19 ਅਗਸਤ ਤੱਕ ਜਾਰੀ ਰਹਿ ਸਕਦਾ ਹੈ, ਜਦਕਿ ਹੋਰ ਜ਼ਿਲ੍ਹਿਆਂ ਵਿੱਚ ਮੌਸਮ ਆਮ ਰਹੇਗਾ।
ਮੌਸਮ ਕੇਂਦਰ ਮੁਤਾਬਕ, ਕੱਲ੍ਹ ਦੀ ਬਾਰਿਸ਼ ਤੋਂ ਬਾਅਦ ਕੁਝ ਜ਼ਿਲ੍ਹਿਆਂ ਵਿੱਚ ਤਾਪਮਾਨ 4 ਡਿਗਰੀ ਵਧਿਆ ਹੈ। ਸਵੇਰ ਤੋਂ ਸ਼ਾਮ ਤੱਕ ਬਠਿੰਡਾ ਵਿੱਚ 1 ਮਿਲੀਮੀਟਰ, ਹੁਸ਼ਿਆਰਪੁਰ ਵਿੱਚ 7.5 ਮਿਲੀਮੀਟਰ ਅਤੇ ਰੋਪੜ ਵਿੱਚ 5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਅੰਮ੍ਰਿਤਸਰ ਦਾ ਤਾਪਮਾਨ 31.2 ਡਿਗਰੀ, ਲੁਧਿਆਣਾ 34 ਡਿਗਰੀ, ਪਟਿਆਲਾ 33.8 ਡਿਗਰੀ ਅਤੇ ਬਠਿੰਡਾ 33 ਡਿਗਰੀ ਰਿਹਾ
।ਕੇਰੀਆਂ ਵਿੱਚ ਬਿਆਸ ਦਰਿਆ ਦੇ ਤੇਜ਼ ਵਹਾਅ ਕਾਰਨ ਮੁਕੇਰੀਆਂ-ਗੁਰਦਾਸਪੁਰ ਨੂੰ ਜੋੜਨ ਵਾਲੇ ਧਨੋਆ ਪੁਲ ਵਿੱਚ ਦਰਾਰ ਪੈ ਗਈ ਹੈ। ਪ੍ਰਸ਼ਾਸਨ ਨੇ ਸੁਰੱਖਿਆ ਲਈ ਪੁਲਿਸ ਤਾਇਨਾਤ ਕੀਤੀ ਅਤੇ ਭਾਰੀ ਵਾਹਨਾਂ ਦੀ ਆਵਾਜਾਈ ‘ਤੇ ਪਾਬੰਦੀ ਲਗਾਈ ਹੈ। ਪੌਂਗ ਡੈਮ ਵਿੱਚ ਰਾਤ ਤੱਕ 2 ਲੱਖ ਕਿਊਸਿਕ ਪਾਣੀ ਆਉਣ ਦੀ ਸੰਭਾਵਨਾ ਹੈ, ਜਿਸ ਨਾਲ ਪਾਣੀ ਦਾ ਪੱਧਰ ਵਧ ਸਕਦਾ ਹੈ। ਇਹ ਪੁਲ 2016 ਵਿੱਚ ਬਾਦਲ ਸਰਕਾਰ ਦੌਰਾਨ ਬਣਿਆ ਸੀ।