India

ਦਿੱਲੀ-ਯੂਪੀ ਸਣੇ ਇੱਥੇ ਪੈ ਸਕਦਾ ਹੈ ਭਾਰੀ ਮੀਂਹ, ਵਧੇਗੀ ਠੰਡ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਭਾਰਤ ਵਿੱਚ ਬੇਮੌਸਮੀ ਬਾਰਿਸ਼ ਕਾਰਨ ਹਾਲਾਤ ਵਿਗੜ ਸਕਦੇ ਹਨ।ਪਹਾੜਾਂ ‘ਤੇ ਬਰਫਬਾਰੀ ਹੋ ਰਹੀ ਹੈ ਤਾਂ ਮੈਦਾਨੀ ਇਲਾਕਿਆਂ ‘ਚ ਠੰਡ ਤੇਜ਼ੀ ਨਾਲ ਵਧ ਗਈ ਹੈ।ਮੌਸਮ ਵਿਭਾਗ ਮੁਤਾਬਕ 1 ਤੋਂ 6 ਦਸੰਬਰ ਵਿਚਕਾਰ ਪੱਛਮੀ ਗੜਬੜੀ ਦਸਤਕ ਦੇ ਸਕਦੀ ਹੈ। ਅਜਿਹੇ ‘ਚ ਪੂਰੇ ਉੱਤਰ-ਮੱਧ ਭਾਰਤ ‘ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕੁਝ ਰਾਜਾਂ ਲਈ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਨੇ ਗੁਜਰਾਤ ‘ਚ ਬਾਰਿਸ਼ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਹੈ, ਜਿੱਥੇ 1 ਅਤੇ 2 ਦਸੰਬਰ ਨੂੰ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਮੁੰਬਈ ਵਿੱਚ ਅੱਜ ਤੋਂ ਵੀਰਵਾਰ ਤੱਕ ਮੀਂਹ ਦਾ ਅਲਰਟ ਵੀ ਹੈ। ਇਸ ਤੋਂ ਇਲਾਵਾ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ 5 ਅਤੇ 6 ਦਸੰਬਰ ਨੂੰ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਇਸ ਦੌਰਾਨ ਪਹਾੜਾਂ ‘ਤੇ ਮੀਂਹ ਪੈ ਸਕਦਾ ਹੈ ਅਤੇ ਬਰਫਬਾਰੀ ਦਾ ਵੀ ਅਲਰਟ ਹੈ। ਇਸ ਤੋਂ ਇਲਾਵਾ ਮੱਧ ਪ੍ਰਦੇਸ਼, ਰਾਜਸਥਾਨ, ਹਰਿਆਣਾ, ਉੱਤਰ ਪ੍ਰਦੇਸ਼ ਸਮੇਤ ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ‘ਚ ਮੀਂਹ ਪੈ ਸਕਦਾ ਹੈ।

ਮੌਸਮ ਵਿਭਾਗ ਅਨੁਸਾਰ ਉੱਤਰੀ ਭਾਰਤ ਦੇ ਰਾਜਾਂ ਵਿੱਚ ਮੀਂਹ ਪੈਣ ਤੋਂ ਬਾਅਦ ਠੰਢ ਤੇਜ਼ੀ ਨਾਲ ਵਧੇਗੀ।ਪਹਾੜਾਂ ‘ਤੇ ਮੀਂਹ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਅਜਿਹੇ ‘ਚ ਪਹਾੜਾਂ ਤੋਂ ਲੈ ਕੇ ਮੈਦਾਨ ਤੱਕ ਠੰਡ ਤੇਜ਼ੀ ਨਾਲ ਵਧੇਗੀ।ਚੰਗੀ ਗੱਲ ਇਹ ਹੈ ਕਿ ਬਾਰਿਸ਼ ਕਾਰਨ ਦਿੱਲੀ ਸਣੇ ਸਾਰੇ ਸ਼ਹਿਰਾਂ ‘ਚ ਧੂੰਏਂ ਅਤੇ ਪ੍ਰਦੂਸ਼ਣ ਦੀ ਸਥਿਤੀ ਤੋਂ ਲੋਕਾਂ ਨੂੰ ਰਾਹਤ ਮਿਲੇਗੀ।