The Khalas Tv Blog Punjab ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ, ਕਈ ਇਲਾਕਿਆਂ ਲਈ ਅਲਰਟ ਜਾਰੀ
Punjab

ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ, ਕਈ ਇਲਾਕਿਆਂ ਲਈ ਅਲਰਟ ਜਾਰੀ

ਅੱਜ ਸਵੇਰ ਤੋਂ ਹੀ ਚੰਡੀਗੜ੍ਹ, ਮੁਹਾਲੀ, ਰੋਪੜ, ਫ਼ਤਿਹਗੜ੍ਹ ਸਾਹਿਬ ਅਤੇ ਪਟਿਆਲਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਥੋੜੀ ਰਾਹਤ ਮਿਲੀ ਹੈ। ਮੌਸਮ ਵਿਭਾਗ ਦੇ ਮੁਤਾਬਕ ਅੱਜ . ਸੰਗਰੂਰ , ਪਟਿਆਲਾ, ਮੋਹਾਲੀ, ਫਤਹਿਗੜ੍ਹ ਸਾਹਿਬ, ਚੰਡੀਗੜ੍ਹ, ਰੂਪਨਗਰ, ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ।

ਸੋਮਵਾਰ ਨੂੰ ਮੌਸਮ ਵਿੱਚ ਫਿਰ ਤੋਂ ਬਦਲਾਅ ਹੋਵੇਗਾ। ਦੂਜੇ ਪਾਸੇ, ਕੱਲ੍ਹ ਸਿਰਫ਼ ਕੁਝ ਜ਼ਿਲ੍ਹਿਆਂ ਵਿੱਚ ਹੀ ਮੀਂਹ ਪਿਆ, ਜਿਸ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ ਥੋੜ੍ਹਾ ਜਿਹਾ ਵਾਧਾ ਦੇਖਿਆ ਗਿਆ। ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 1.8 ਡਿਗਰੀ ਸੈਲਸੀਅਸ ਵਧਿਆ, ਪਰ ਇਹ ਫਿਰ ਵੀ ਆਮ ਨਾਲੋਂ 1.7 ਡਿਗਰੀ ਸੈਲਸੀਅਸ ਘੱਟ ਰਿਹਾ। ਰਾਜ ਵਿੱਚ ਸਭ ਤੋਂ ਵੱਧ ਤਾਪਮਾਨ ਭਾਖੜਾ ਡੈਮ (ਰੂਪਨਗਰ) ਵਿਖੇ 34.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਇਸ ਤੋਂ ਇਲਾਵਾ, ਅੰਮ੍ਰਿਤਸਰ ਵਿੱਚ ਤਾਪਮਾਨ 32.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 1.7 ਡਿਗਰੀ ਸੈਲਸੀਅਸ ਘੱਟ ਹੈ, ਲੁਧਿਆਣਾ ਵਿੱਚ 32.2 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 31.2 ਡਿਗਰੀ ਸੈਲਸੀਅਸ, ਬਠਿੰਡਾ ਵਿੱਚ 31.6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
ਇਸ ਦੇ ਨਾਲ ਹੀ ਹੁਸ਼ਿਆਰਪੁਰ ਵਿੱਚ 41.5 ਮਿਲੀਮੀਟਰ, ਰੂਪਨਗਰ ਵਿੱਚ 13 ਮਿਲੀਮੀਟਰ, ਮੋਗਾ ਵਿੱਚ 4 ਮਿਲੀਮੀਟਰ, ਲੁਧਿਆਣਾ ਵਿੱਚ 0.4 ਮਿਲੀਮੀਟਰ, ਪਟਿਆਲਾ ਵਿੱਚ 0.2 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।

 

Exit mobile version