ਪਿਛਲੇ ਦੋ ਦਿਨਾਂ ਤੋਂ ਪੰਜਾਬ ਵਿੱਚ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਪਿਛਲੇ ਦੋ ਦਿਨਾਂ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹੇ ਅਤੇ ਲੰਘੇ ਕੱਲ੍ਹ ਦੇਰ ਸ਼ਾਮ ਤੋਂ ਭਾਰੀ ਮੀਂਹ ਪੈ ਰਿਹਾ ਹੈ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਥੋੜੀ ਰਾਹਤ ਮਿਲੀ ਹੈ। ਮੌਸਮ ਵਿਭਾਗ ਮੁਤਾਬਕ ਰਾਜਪੁਰਾ, ਡੇਰਾਬੱਸੀ, ਮੋਹਾਲੀ, ਬੱਸੀ ਪਠਾਣਾਂ ਦੇ ਕੁਝ ਹਿੱਸਿਆਂ ‘ਚ ਅਤੇ ਇਸਦੇ ਨਾਲ ਹੀ
ਚੰਡੀਗੜ੍ਹ, ਖਰੜ, ਚਮਕੌਰ ਸਾਹਿਬ, ਸਮਰਾਲਾ, ਰੂਪਨਗਰ, ਬਲਾਚੌਰ, ਨਵਾਂਸ਼ਹਿਰ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਨੰਗਲ, ਫਿਲੌਰ, ਨਕੋਦਰ, ਫਗਵਾੜਾ, ਜਲੰਧਰ ਪਹਿਲੇ, ਕਪੂਰਥਲਾ, ਜਲੰਧਰ, ਬਲਾਚੌਰ, ਨਵਾਂਸ਼ਹਿਰ, ਗੜ੍ਹਸ਼ੰਕਰ, ਹੁਸ਼ਿਆਰਪੁਰ ਵਿੱਚ ਹਨੇਰੀ ਅਤੇ ਤੇਜ਼ ਮੀਂਹ ਦੀ ਸੰਭਾਵਨਾ ਹੈ। ਦੂਜੇ ਪਾਸੇ ਸਰਦੂਲਗੜ੍ਹ, ਬੁਢਲਾਡਾ, ਮਾਨਸਾ, ਸੁਨਾਮ, ਸੰਗਰੂਰ, ਬਰਨਾਲਾ, ਤਪਾ, ਧੂਰੀ, ਪਾਤੜਾਂ, ਸਮਾਣਾ, ਨਾਭਾ, ਤਲਵੰਡੀ ਸਾਬੋ, ਬਠਿੰਡਾ ਮਲੇਰਕੋਟਲਾ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।
Phillaur, Nakodar, Phagwara, Jalandhar I, Kapurthala, Jalandhar II,
Balachaur, Nawanshahr, Garhshankar, Hoshiarpur,
3) Light Rain very likely over parts of Sardulgarh, Budhlada, Mansa, Sunam, Sangrur, Barnala, Tapa, Dhuri, Malerkotla,
Patran, Samana, Nabha,Talwandi Sabo,Bathinda— IMD Chandigarh (@IMD_Chandigarh) June 28, 2025
ਪੰਜਾਬ ‘ਚ ਮੌਨਸੂਨ ਇਹ ਬਾਰ ਸਮੇਂ ਤੋਂ 5 ਦਿਨ ਪਹਿਲਾਂ ਪਹੁੰਚ ਗਿਆ ਸੀ। ਸਮੇਂ ਤੋਂ ਪਹਿਲਾਂ ਮੌਨਸੂਨ ਸੂਬੇ ‘ਚ ਪਹੁੰਚਣ ਨਾਲ ਮੌਸਮ ਵੀ ਮਿਹਰਬਾਨ ਰਿਹਾ। ਇਸ ਸਾਲ ਜੂਨ ਮਹੀਨੇ ਆਮ ਤੋਂ 19 ਫ਼ੀਸਦੀ ਵੱਧ ਬਾਰਿਸ਼ ਦਰਜ ਕੀਤੀ ਗਈ।
Thunderstorm\Lightning with Heavy Rain very likely over parts of Rajpura, Dera Bassi, Mohali, Bassi Pathana,
Chandigarh, Kharar, Chamkaur Sahib, Samrala, Rup Nagar, Balachaur, Nawanshahr, Anandpur Sahib, Garhshankar,
Nangal, pic.twitter.com/ima6KWsCpM— IMD Chandigarh (@IMD_Chandigarh) June 28, 2025
ਜੂਨ ‘ਚ ਮੀਂਹ ਆਮ ਨਾਲੋਂ ਵੱਧ
29 ਜੂਨ ਤੱਕ ਸੂਬੇ ‘ਚ 54.9 ਮਿਮੀ ਬਾਰਿਸ਼ ਦਰਜ ਕੀਤੀ ਗਈ, ਜੋ ਆਮ 46.2 ਮਿਮੀ ਤੋਂ 19 ਫ਼ੀਸਦੀ ਵੱਧ ਹੈ। ਜੇਕਰ ਆਉਣ ਵਾਲੇ ਦਿਨਾਂ ‘ਚ ਮੌਨਸੂਨ ਦੀ ਸਥਿਤੀ ਬਿਹਤਰ ਰਹੀ ਤਾਂ ਸੂਬੇ ਦੇ ਲੋਕਾਂ ਨੂੰ ਰਾਹਤ ਮਿਲੇਗੀ।
ਸੂਬੇ ‘ਚ ਜੁਲਾਈ ਮਹੀਨੇ ਦੇ ਪਹਿਲੇ ਹਫ਼ਤੇ ਤੱਕ ਮੀਂਹ ਦਾ ਦੌਰ ਜਾਰੀ ਰਹੇਗਾ। ਮੌਸਮ ਵਿਭਾਗ ਨੇ 29 ਜੂਨ ਨੂੰ ਅਲਰਟ ਜਾਰੀ ਕੀਤਾ ਹੈ ਕਿ ਸੂਬੇ ਦੇ ਕਈ ਹਿੱਸਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਹੋ ਸਕਦੀ ਹੈ। ਅਗਲੇ ਦੋ ਦਿਨਾਂ ਕਈ ਇਲਾਕਿਆਂ ‘ਚ ਬਾਰਿਸ਼ ਦੇਖੀ ਜਾ ਸਕਦੀ। ਜੁਲਾਈ ਮਹੀਨੇ ਦੇ ਪਹਿਲੇ ਹਫ਼ਤੇ ਵੀ ਬਾਰਿਸ਼ ਦਾ ਦੌਰ ਜਾਰੀ ਰਹੇਗਾ।
ਮੀਂਹ ਦਾ ਅਲਰਟ
ਮੌਸਮ ਵਿਭਾਗ ਨੇ ਸੰਗਰੂਰ ਤੇ ਪਟਿਆਲਾ ‘ਚ ਮੀਂਹ ਦਾ ਆਰੇਂਜ ਅਲਰਟ ਜਾਰੀ ਕੀਤਾ ਹੈ। ਮਾਨਸਾ, ਬਰਨਾਲਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਮੋਹਾਲੀ, ਰੂਪਨਗਰ, ਨਵਾਂਸ਼ਹਿਰ, ਹੁਸ਼ਿਆਰਪੁਰ ਤੇ ਪਠਾਨਕੋਟ ‘ਚ ਮੀਂਹ ਦਾ ਯੈਲੋ ਅਲਰਟ ਹੈ।