Punjab

ਪੰਜਾਬ ‘ਚ ਭਾਰੀ ਮੀਂਹ : ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ

Punjab weather: Alert of heavy rain with thunder in Punjab

ਚੰਡੀਗੜ੍ਹ : ਅੱਜ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਭਾਰੀ ਮੀਂਹ ਪੈ ਰਿਹਾ ਜਿਸ ਨਾਲ ਠੰਡ ਵਧਣ ਦੀ ਸੰਭਾਵਨਾ ਹੈ। ਐਤਵਾਰ ਨੂੰ ਠੰਡ ਹੋਣ ਤੋਂ ਬਾਅਦ ਸੋਮਵਾਰ ਨੂੰ ਵੀ ਠੰਡੀਆਂ ਹਵਾਵਾਂ ਚੱਲ ਪਈਆਂ ਹਨ। ਸਵੇਰ ਤੋਂ ਹੀ ਬੱਦਲਵਾਈ ਹੈ। ਪੰਜਾਬ ਭਰ ਵਿੱਚ ਮੀਂਹ ਪੈਣ ਦੀਆਂ ਸੰਭਾਵਨਾਵਾਂ ਹਨ, ਜਦਕਿ ਮੌਸਮ ਵਿਭਾਗ ਨੇ 10 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਵੀ ਜਾਰੀ ਕਰ ਦਿੱਤਾ ਹੈ।

ਮੌਸਮ ਵਿਭਾਗ ਨੇ ਬਰਨਾਲਾ, ਸੰਗਰੂਰ, ਪਟਿਆਲਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਜਲੰਧਰ, ਲੁਧਿਆਣਾ ਵਿੱਚ ਸਵੇਰੇ 10.30 ਵਜੇ ਤੱਕ ਔਰੇਂਜ ਅਲਰਟ ਜਾਰੀ ਕੀਤਾ ਹੈ। ਇੱਥੇ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੇ ਨਾਲ ਹੀ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਇਸ ਤੋਂ ਇਲਾਵਾ ਅੱਜ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਸ਼ਨੀਵਾਰ ਤੋਂ ਵੈਸਟਰਨ ਡਿਸਟਰਬੈਂਸ ਕਾਰਨ ਪੂਰੇ ਪੰਜਾਬ ‘ਚ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ ਹੈ। ਐਤਵਾਰ ਨੂੰ ਪੰਜਾਬ ਦੇ ਔਸਤ ਤਾਪਮਾਨ ਵਿੱਚ 1.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ ‘ਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਐਤਵਾਰ ਸ਼ਾਮ ਨੂੰ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 30 ਡਿਗਰੀ ਤੋਂ ਘੱਟ ਦਰਜ ਕੀਤਾ ਗਿਆ।
ਦੱਖਣ ਭਾਰਤ ਦੇ ਕੇਰਲ ਅਤੇ ਤਾਮਿਲਨਾਡੂ ਵਿੱਚ ਦੋ ਦਿਨ ਹੋਰ ਭਾਰੀ ਬਾਰਿਸ਼ ਜਾਰੀ ਰਹੇਗੀ। ਦੱਖਣੀ ਅੰਦਰੂਨੀ ਕਰਨਾਟਕ ਵਿੱਚ ਅੱਜ ਭਾਰੀ ਮੀਂਹ ਦੀ ਭਵਿੱਖਬਾਣੀ ਜਾਰੀ ਕੀਤੀ ਗਈ ਹੈ। ਅੰਡੇਮਾਨ ਅਤੇ ਨਿਕੋਬਾਰ ‘ਚ 19 ਅਕਤੂਬਰ ਦੇ ਵਿਚਕਾਰ ਕੁਝ ਇਲਾਕਿਆਂ ‘ਚ ਹਲਕੀ ਤੋਂ ਦਰਮਿਆਨੀ ਅਤੇ ਭਾਰੀ ਬਾਰਿਸ਼ ਲਈ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਕੇਰਲ ਵਿੱਚ ਭਾਰੀ ਮੀਂਹ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਗਿਆ ਕਿਉਂਕਿ ਸੂਬੇ ਦੇ ਦੱਖਣੀ ਜ਼ਿਲ੍ਹੇ ਸਮੇਤ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ।