Punjab

ਪੰਜਾਬ ਦੇ ਸ਼ਹਿਰਾਂ ‘ਚ ਪਿਆ ਭਾਰੀ ਮੀਂਹ, ਇੰਨ੍ਹਾਂ ਜ਼ਿਲਿਆਂ ‘ਚ ਮੀਂਹ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ

ਮੁਹਾਲੀ : ਅੱਜ ਸਵੇਰੇ ਤੋਂ ਹੀ ਚੰਡੀਗੜ੍ਹ, ਮੁਹਾਲੀ ਸਮੇਤ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਹਾਰਮ ਮਿਲੀ ਹੈ ਪਰ ਇੱਥੇ ਹੀ ਤੇਜ਼ ਮੀਂਹ ਪੈਂ ਕਾਰਨ ਸੜਕਾਂ ’ਤੇ ਪਾਣੀ ਖੜ੍ਹ ਗਿਆ ਹੈ। ਜਿਸ ਨਾਲ ਆਉਣ ਜਾਣ ਵਾਲਿਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮੌਸਮ ਵਿਭਾਗ ਮੁਤਾਬਕ ਪਟਿਆਲਾ, ਮੋਹਾਲੀ, ਫਤਹਿਗੜ੍ਹ ਸਾਹਿਬ, ਲੁਧਿਆਣਾ, ਚੰਡੀਗੜ੍ਹ, ਰੂਪਨਗਰ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ,  ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਹੈ।

ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 1.4 ਡਿਗਰੀ ਦਾ ਵਾਧਾ ਹੋਇਆ ਹੈ। ਚੰਡੀਗੜ੍ਹ ਏਅਰਪੋਰਟ ਨੇੜੇ 6 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਚੰਡੀਗੜ੍ਹ ਹਵਾਈ ਅੱਡੇ, ਰੂਪਨਗਰ ਅਤੇ ਸ੍ਰੀ ਆਨੰਦਪੁਰ ਸਾਹਿਬ ਦਾ ਤਾਪਮਾਨ 35.8 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਅੰਮ੍ਰਿਤਸਰ ਦਾ ਤਾਪਮਾਨ 35.1 ਡਿਗਰੀ, ਬਠਿੰਡਾ ਅਤੇ ਪਟਿਆਲਾ ਦਾ ਤਾਪਮਾਨ 35.7 ਡਿਗਰੀ, ਫ਼ਿਰੋਜ਼ਪੁਰ, ਪਠਾਨਕੋਟ ਅਤੇ ਗੁਰਦਾਸਪੁਰ ਦਾ ਤਾਪਮਾਨ 35 ਡਿਗਰੀ, ਫਤਿਹਗੜ੍ਹ ਸਾਹਿਬ ਦਾ ਤਾਪਮਾਨ 35.5 ਡਿਗਰੀ ਅਤੇ ਮੁਹਾਲੀ ਦਾ ਤਾਪਮਾਨ 35.4 ਡਿਗਰੀ ਦਰਜ ਕੀਤਾ ਗਿਆ।

9 ਦਿਨਾਂ ‘ਚ ਪੰਜਾਬ ਦੇ 6 ਜ਼ਿਲ੍ਹਿਆਂ ‘ਚ 96 ਤੋਂ 60 ਫੀਸਦੀ ਘੱਟ ਬਾਰਿਸ਼ ਹੋਈ ਹੈ। ਮਾਨਸਾ ਵਿੱਚ 96 ਫੀਸਦੀ, ਗੁਰਦਾਸਪੁਰ ਵਿੱਚ 86 ਫੀਸਦੀ, ਕਪੂਰਥਲਾ ਵਿੱਚ 85, ਹੁਸ਼ਿਆਰਪੁਰ ਵਿੱਚ 84, ਬਰਨਾਲਾ ਵਿੱਚ 82 ਅਤੇ ਅੰਮ੍ਰਿਤਸਰ ਵਿੱਚ 60 ਫੀਸਦੀ ਘੱਟ ਮੀਂਹ ਪਿਆ ਹੈ। ਇਸ ਤੋਂ ਇਲਾਵਾ ਜਲੰਧਰ ਵਿੱਚ 22 ਫੀਸਦੀ, ਐਸਬੀਐਸ ਨਗਰ ਵਿੱਚ 38 ਫੀਸਦੀ, ਮੋਗਾ ਵਿੱਚ 36, ਬਠਿੰਡਾ ਵਿੱਚ 52 ਫੀਸਦੀ ਅਤੇ ਸੰਗਰੂਰ ਵਿੱਚ 58 ਫੀਸਦੀ ਘੱਟ ਮੀਂਹ ਪਿਆ ਹੈ।