Punjab

ਪੰਜਾਬ ‘ਚ ਅੱਜ ਵੀ ਭਾਰੀ ਬਾਰਿਸ਼, 8 ਜ਼ਿਲ੍ਹਿਆਂ ‘ਚ ਰੈੱਡ ਤੇ 7 ‘ਚ ਆਰੇਂਜ ਅਲਰਟ

ਲੰਘੇ ਕੱਲ੍ਹ ਤੋਂ ਹੀ ਪੰਜਾਬ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਅੱਜ ਸਵੇਰ ਤੋਂ ਹੀ ਫ਼ਤਿਹਗੜ੍ਹ ਸਾਹਿਬ, ਮੁਹਾਲੀ. ਚੰਡੀਗੜ੍ਹ, ਪਟਿਆਲਾ, ਲੁਧਿਆਣਾ, ਸੰਗਰੂਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂ ਪੈ ਰਿਹਾ ਹੈ। ਪੀਂਹ ਪੈ ਜਾਣ ਦੇ ਕਾਰਨ ਪਿੰਡਾਂ ਅਤੇ ਸ਼ਹਿਰਾਂ ਵਿੱਚ ਪਾਣੀ ਭਰ ਗਿਆ ਜਿਸ ਕਾਰਨ ਆਉਣ ਜਾਣ ਵਾਲਿਆਂ ਨੂੰ ਮੁਸੀਬਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮੌਸਮ ਵਿਭਾਗ ਦੇ ਮੁਤਾਬਕ ਅੱਜ ਪੰਜਾਬ ਦੇ 8 ਜ਼ਿਲ੍ਹਿਆਂ ‘ਚ ਰੈੱਡ ਤੇ 7 ਜ਼ਿਲ੍ਹਿਆਂ ‘ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬਾਕੀ ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦਾ ਮਤਲਬ ਹੈ ਕਿ ਅੱਜ ਪੂਰੇ ਪੰਜਾਬ ‘ਚ ਬਾਰਿਸ਼ ਦੀ ਸੰਭਾਵਨਾ ਹੈ।

ਰੈੱਡ ਅਲਰਟ

ਪੰਜਾਬ ਦੇ 8 ਜ਼ਿਲ੍ਹਿਆਂ- ਪਠਾਨਕੋਟ, ਗੁਰਦਾਸਪਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ ਤੇ ਫਤਿਹਗੜ੍ਹ ਸਾਹਿਬ ‘ਚ ਅੱਜ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਦੇ ਕੁੱਝ ਇਲਾਕਿਆਂ ‘ਚ ਭਾਰੀ ਤੋਂ ਬਹੁੱਤ ਭਾਰੀ ਬਾਰਿਸ਼ ਦੇ ਨਾਲ ਬੱਦਲ ਗਰਜਣ ਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ।

ਆਰੇਂਜ ਅਲਰਟ

ਪੰਜਾਬ ਦੇ 7 ਜ਼ਿਲ੍ਹਿਆਂ- ਅੰਮ੍ਰਿਤਸਰ, ਤਰਨਤਾਰਨ, ਮੋਗਾ, ਲੁਧਿਆਣਾ, ਸੰਗਰੂਰ, ਮੁਹਾਲੀ ਤੇ ਪਟਿਆਲਾ ‘ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਦੀਆਂ ਕੁੱਝ-ਕੁੱਝ ਥਾਂਵਾਂ ‘ਤੇ ਭਾਰੀ ਤੋਂ ਬਹੁੱਤ ਭਾਰੀ ਮੀਂਹਦੀ ਸੰਭਾਵਨਾ ਹੈ। ਇਸ ਦੇ ਨਾਲ ਬਿਜਲੀ ਚਮਕਣ ਤੇ ਬੱਦਲ ਗਰਜਣ ਦੀ ਸੰਭਾਵਨਾ ਵੀ ਹੈ।

ਯੈਲੋ ਅਲਰਟ

ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਬਠਿੰਡਾ, ਬਰਨਾਲਾ ਤੇ ਮਾਨਸਾ ਦੇ ਕੁੱਝ-ਕੁੱਝ ਇਲਾਕਿਆਂ ‘ਚ ਭਾਰੀ ਮੀਂਹ ਦੀ ਸੰਭਾਵਨਾ ਹੈ ਤੇ ਇਸ ਦੇ ਨਾਲ ਬੱਦਲ ਗਰਜਣ ਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ।

ਇਨ੍ਹਾਂ ਜ਼ਿਲ੍ਹਿਆਂ ਦੇ ਜ਼ਿਆਦਾਤਰ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼

ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ, ਅੰਮ੍ਰਿਤਸਰ, ਤਰਨਤਾਰਨ, ਮੋਗਾ, ਲੁਧਿਆਣਾ, ਸੰਗਰੂਰ, ਪਟਿਆਲਾ ਤੇ ਮੁਹਾਲੀ ਦੇ ਜ਼ਿਆਦਾਤਰ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਬਠਿੰਡਾ, ਬਰਨਾਲਾ ਤੇ ਮਾਨਸਾ ਦੇ ਜ਼ਿਆਦਾਤਰ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਹੈ।