The Khalas Tv Blog Punjab ਚੰਡੀਗੜ੍ਹ, ਮੁਹਾਲੀ ਤੇ ਫ਼ਤਿਹਗੜ੍ਹ ਸਾਹਿਬ ਸਮੇਤ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ
Punjab

ਚੰਡੀਗੜ੍ਹ, ਮੁਹਾਲੀ ਤੇ ਫ਼ਤਿਹਗੜ੍ਹ ਸਾਹਿਬ ਸਮੇਤ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ

ਪੰਜਾਬ ਵਿੱਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਅੱਜ ਸਵੇਰੇ ਹੀ ਕਈ ਥਾਵਾਂ ’ਤੇ ਕਾਲੇ ਬੱਦਲ ਛਾਏ ਅਤੇ ਚੰਡੀਗੜ੍ਹ, ਮੁਹਾਲੀ, ਫਤਿਹਗੜ੍ਹ ਸਾਹਿਬ ਸਮੇਤ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪਿਆ।

ਮੌਸਮ ਵਿਭਾਗ ਅਨੁਸਾਰ ਅਗਲੇ 48 ਘੰਟਿਆਂ ਵਿੱਚ ਮਾਨਸੂਨ ਤੇਜ਼ ਹੋਵੇਗਾ ਅਤੇ ਚੰਡੀਗੜ੍ਹ ਤੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਭਾਰੀ ਬਰਸਾਤ ਹੋਣ ਦੀ ਸੰਭਾਵਨਾ ਹੈ। ਵਿਭਾਗ ਨੇ 21 ਤੋਂ 23 ਜੁਲਾਈ ਤੱਕ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ।

ਆਈਐੱਮਡੀ ਨੇ ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ਲਈ ਪੀਲੀ ਚਿਤਾਵਨੀ ਜਾਰੀ ਕੀਤੀ ਹੈ। ਸਵੇਰੇ 11 ਵਜੇ ਤੱਕ ਭਾਰੀ ਮੀਂਹ, ਗਰਜ ਚਮਕ ਅਤੇ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਨਾਲ ਤਾਪਮਾਨ ਵਿੱਚ ਵੀ ਗਿਰਾਵਟ ਆਉਣੀ ਉਮੀਦ ਹੈ।

 

Exit mobile version