ਪੰਜਾਬ ਵਿੱਚ ਸਵੇਰ ਤੋਂ ਲਗਾਤਾਰ ਮੀਂਹ ਜਾਰੀ ਹੈ। ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈ ਰਿਹਾ। ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।
ਪੰਜਾਬ ‘ਚ ਮੌਨਸੂਨ ਅਗਲੇ 3 ਦਿਨਾਂ ਤੱਕ ਦਸਤਕ ਦੇ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਮੌਨਸੂਨ ਮੱਧ ਰਾਜਸਥਾਨ ਤੱਕ ਪਹੁੰਚ ਚੁੱਕਿਆ ਹੈ ਤੇ ਹਿਮਾਚਲ ਪ੍ਰਦੇਸ਼ ਵੱਲ ਤੇਜ਼ੀ ਨਾਲ ਵੱਧ ਰਿਹਾ ਹੈ। ਅੱਜ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਬੀਤੇ 24 ਘੰਟਿਆਂ ‘ਚ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.6 ਡਿਗਰੀ ਸੈਲਸਿਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਹਾਲਾਂਕਿ ਤਾਪਮਾਨ ਅਜੇ ਵੀ ਆਮ ਦੇ ਨੇੜੇ ਬਣਿਆ ਹੋਇਆ ਹੈ।
ਮੌਸਮ ਅਲਰਟ
ਮੌਸਮ ਵਿਭਾਗ ਨੇ 23 ਜੂਨ ਤੱਕ ਪੰਜਾਬ ਦੀਆਂ ਵੱਖ-ਵੱਖ ਥਾਂਵਾ ਦੇ ਲਈ ਮੌਸਮ ਅਲਰਟ ਜਾਰੀ ਕੀਤਾ ਹੈ। 20 ਜੂਨ ਨੂੰ ਪਠਾਨਕੋਟ,ਹੁਸ਼ਿਆਰਪੁਰ, ਜਲੰਧਰ, ਗੁਰਦਾਸਪੁਰ, ਕਪੂਰਥਲਾ, ਰੂਪਨਗਰ, ਨਵਾਂਸ਼ਹਿਰ, ਮੁਹਾਲੀ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ‘ਚ ਹਨੇਰੀ-ਤੂਫ਼ਾਨ ਤੇ ਬਿਜ਼ਲੀ ਚਮਕਣ ਦਾ ਯੈਲੋ ਅਲਰਟ ਹੈ।
21 ਤੋਂ 22 ਜੂਨ ਲੁਧਿਆਣਾ, ਪਟਿਆਲਾ, ਜਲੰਧਰ, ਅੰਮ੍ਰਿਤਸਰ, ਨਵਾਂ ਸ਼ਹਿਰਾ, ਸੰਗਰੂਰ, ਰੂਪਨਗਰ, ਮਾਨਸਾ ਸਮੇਤ ਕਈ ਜ਼ਿਲ੍ਹਿਆਂ ‘ਚ ਤੇਜ਼ ਹਵਾਵਾਂ ਤੇ ਬਿਜ਼ਲੀ ਚਮਕਣ ਤੇ ਮੀਂਹ ਦੀ ਸੰਭਾਵਨਾ ਹੈ। 23 ਜੂਨ ਨੂੰ ਮੌਨਸੂਨ ਦੇ ਐਕਟਿਵ ਰਹਿਣ ਦੀ ਸੰਭਾਵਨਾ ਹੈ ਤੇ ਜ਼ਿਅਦਾਤਰ ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਗਿਆ ਹੈ।