Punjab

ਪੰਜਾਬ ‘ਚ ਭਾਰੀ ਮੀਂਹ ਨੇ ਕਿਸਾਨਾਂ ਦੀਆਂ ਵਧਾਈਆਂ ਮੁਸ਼ਕਲਾਂ

Heavy rains in Punjab caused problems for farmers

ਪੰਜਾਬ ਵਿੱਚ ਝੋਨੇ ਦੀ ਫ਼ਸਲ ਦੀ ਵਾਢੀ ਤੋਂ ਪਹਿਲਾਂ ਪਏ ਮੀਂਹ(Heavy rain in Punjab) ਨੇ ਕਿਸਾਨਾਂ ਨੇ ਕਿਸਾਨਾਂ ਦੇ ਸਾਹ ਸੁਕਾਏ ਪਏ ਹਨ। ਪੰਜਾਬ ਦੇ ਕਈ ਇਲਾਕਿਆਂ ਵਿੱਚ ਸਵੇਰ ਤੋਂ ਹੀ ਭਰਵਾਂ ਮੀਂਹ ਪੈ ਰਿਹਾ ਹੈ। ਬੁੱਧਵਾਰ ਰਾਤ ਤੋਂ ਹੱਟ ਹੱਟ ਕੇ ਬਾਰਿਸ਼ ਹੋ ਰਹੀ ਹੋਈ ਹੈ । ਮੌਸਮ ਵਿਭਾਗ ਨੇ ਅਗਲੇ ਦਿਨੀਂ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੀਂਹ ਖੜ੍ਹੀ ਝੋਨੇ ਦੀ ਫਸਲ ਜ਼ਮੀਨ ਉੱਤੇ ਵਿਛ ਗਈ ਗਈ ਹੈ। ਜਿਸ ਨਾਲ ਝੋਨੇ ਦੇ ਝਾੜ ਵਿੱਚ ਘਟੇਗਾ ਤੇ ਫਸਲ ਦੀ ਕੁਆਲਿਟੀ ਵੀ ਘਟੇਗੀ

ਇਸ ਨਾਲ ਜਿੱਥੇ ਖੇਤਾਂ ਵਿੱਚ ਤਿਆਰ ਖੜ੍ਹੀ ਫ਼ਸਲ ਦੀ ਵਾਢੀ ’ਚ ਦੇਰੀ ਹੋਵੇਗੀ, ਉੱਥੇ ਹੀ ਬਾਸਮਤੀ ਅਤੇ ਅਗੇਤੀ ਫ਼ਸਲ ਬੀਜਣ ਵਾਲਿਆਂ ਨੂੰ ਵੀ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਧਰ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਵੀ ਰਾਹਤ ਦਿੱਤੀ ਹੈ। ਪੰਜਾਬ ਦੇ ਵਧੇਰੇ ਇਲਾਕਿਆਂ ਵਿੱਚ ਝੋਨੇ ਦੀ ਫ਼ਸਲ ਲਗਪਗ ਤਿਆਰ ਹੋਣ ਕੱਢੇ ਪਹੁੰਚ ਗਈ ਹੈ ਅਤੇ ਪੰਜਾਬ ਸਰਕਾਰ ਨੇ ਪਹਿਲੀ ਅਕਤੂਬਰ ਤੋਂ ਇਸ ਦੀ ਸਰਕਾਰੀ ਖ਼ਰੀਦ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਲਈ ਝੋਨੇ ਦੀ ਵਾਢੀ ਤੋਂ ਪਹਿਲਾਂ ਪਏ ਭਾਰੀ ਮੀਂਹ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਮੀਂਹ ਨਾਲ ਫ਼ਸਲ ਦੇ ਦਾਣੇ ’ਤੇ ਵੀ ਅਸਰ ਪਵੇਗਾ ਅਤੇ ਖੇਤਾਂ ’ਚ ਤਿਆਰ ਹੋਣ ਕੰਢੇ ਖੜੀ ਫ਼ਸਲ ਦੀ ਵਾਢੀ ਵਿੱਚ ਵੀ ਦੇਰੀ ਹੋਵੇਗੀ।

ਇਸ ਤੋਂ ਇਲਾਵਾ ਸਰਦੀਆਂ ਦੀਆਂ ਫ਼ਸਲਾਂ ਦੀ ਬਿਜਾਈ ਵੀ ਕੁਝ ਦਿਨ ਰੁਕ ਕੇ ਕਰਨੀ ਪਵੇਗੀ। ਬਾਸਮਤੀ ਦੀ ਪੈਦਾਵਾਰ ਕਰਨ ਵਾਲੇ ਕਿਸਾਨਾਂ ਨੇ ਪਟਿਆਲਾ ਦੇ ਰਾਜਪੁਰਾ, ਅੰਮ੍ਰਿਤਸਰ, ਤਰਨ ਤਾਰਨ ਅਤੇ ਹੋਰ ਇਲਾਕਿਆਂ ਦੀਆਂ ਮੰਡੀਆਂ ਵਿੱਚ ਬਾਸਮਤੀ ਲਿਆਉਣੀ ਸ਼ੁਰੂ ਕਰ ਦਿੱਤੀ ਹੈ। ਇਸ ਮੀਂਹ ਤੋਂ ਬਾਅਦ ਬਾਸਮਤੀ ਦੀ ਗੁਣਵੱਤਾ ’ਤੇ ਵੀ ਅਸਰ ਪਵੇਗਾ, ਜਿਸ ਨਾਲ ਕਿਸਾਨਾਂ ਨੂੰ ਵਿੱਤੀ ਨੁਕਸਾਨ ਝੱਲਣਾ ਪੈ ਸਕਦਾ ਹੈ।

ਜ਼ਿਲ੍ਹਾ ਪਟਿਆਲਾ ਵਿਚਲੇ ਸਨੌਰ ਦੇ ਕਿਸਾਨ ਦਵਿੰਦਰ ਸਿੰਘ ਨੇ ਦੱਸਿਆ ਕਿ ਇਸ ਵੇਲੇ ਝੋਨੇ ਦੀ ਫ਼ਸਲ ਤਿਆਰ ਹੋਣ ਕੰਢੇ ਪਹੁੰਚ ਗਈ ਹੈ। ਇਸ ਸਮੇਂ ਮੀਂਹ ਪੈਣ ਕਰਕੇ ਕਿਸਾਨਾਂ ਦਾ ਕਾਫੀ ਨੁਕਸਾਨ ਹੋ ਸਕਦਾ ਹੈ। ਮੀਂਹ ਨਾਲ ਤੇਜ਼ ਹਵਾਵਾਂ ਚੱਲਣ ਕਰਕੇ ਵੀ ਤਿਆਰ ਖੜ੍ਹੀਆਂ ਫ਼ਸਲਾ ਡਿੱਗ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸਤੰਬਰ ਮਹੀਨੇ ਦੇ ਅਖੀਰ ਵਿੱਚ ਮੀਂਹ ਦਾ ਅਸਰ ਸਰਦੀਆਂ ਵਾਲੀਆਂ ਸਬਜ਼ੀਆਂ ਦੀ ਪੈਦਾਵਾਰ ’ਤੇ ਵੀ ਪਵੇਗਾ।

 

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਰਾਜਧਾਨੀ ਚੰਡੀਗੜ੍ਹ ਵਿੱਚ ਸਭ ਤੋਂ ਵੱਧ ਮੀਂਹ 40.6 ਐੱਮਐੱਮ ਮੀਂਹ ਪਿਆ ਹੈ। ਇਸ ਤੋਂ ਬਾਅਦ ਬਠਿੰਡਾ ’ਚ 31.5 ਐੱਮਐੱਮ, ਪਟਿਆਲਾ ’ਚ 30.2 ਐੱਮਐੱਮ, ਮੁਹਾਲੀ ’ਚ 23 ਐੱਮਐੱਮ, ਲੁਧਿਆਣਾ ’ਚ 12.6 ਐੱਮਐੱਮ, ਅੰਮ੍ਰਿਤਸਰ ’ਚ 4.6 ਐੱਮਐੱਮ ਅਤੇ ਮੋਗਾ, ਕਪੂਰਥਲਾ ਸਣੇ ਹੋਰਨਾਂ ਇਲਾਕਿਆਂ ਵਿੱਚ ਭਾਰੀ ਮੀਂਹ ਪਿਆ ਹੈ। ਮੌਸਮ ਵਿਗਿਆਨੀ ਦਾ ਕਹਿਣਾ ਹੈ ਕਿ ਆਉਣ ਵਾਲੇ ਤਿੰਨ-ਚਾਰ ਦਿਨਾਂ ਵਿੱਚ ਕੁਝ ਇਲਾਕਿਆਂ ਵਿੱਚ ਰੁੱਕ-ਰੁੱਕ ਕੇ ਮੀਂਹ ਪੈ ਸਕਦਾ ਹੈ।