The Khalas Tv Blog Punjab ਪੰਜਾਬ ‘ਚ ਆਵੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ ‘ਚ ਦਰਮਿਆਨੀ ਮੀਂਹ ਦੇ ਨਾਲ ਚੱਲਣਗੀਆਂ ਤੇਜ਼ ਹਵਾਵਾਂ
Punjab

ਪੰਜਾਬ ‘ਚ ਆਵੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ ‘ਚ ਦਰਮਿਆਨੀ ਮੀਂਹ ਦੇ ਨਾਲ ਚੱਲਣਗੀਆਂ ਤੇਜ਼ ਹਵਾਵਾਂ

ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ ਸਾਹਮਣੇ ਆਈ ਹੈ। ਮੌਸਮ ਵਿਭਾਗ ਨੇ ਅੱਜ ਫਾਜ਼ਿਲਕਾ , ਮਾਨਸਾ, ਬਠਿੰਡਾ, ਸ਼੍ਰੀ ਮੁਕਤਸਰ ਸਾਹਿਬ, ਤਰਨ ਤਾਰਨ,  ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਭਵਿੱਖਬਾਣੀ ਕੀਤੀ ਹੈ।

ਪੰਜਾਬ ‘ਚ ਮਾਨਸੂਨ ਦੀ ਐਂਟਰੀ ਅੱਜ ਰਾਤ ਤੱਕ ਹੋ ਸਕਦੀ ਹੈ। ਭਾਰਤੀ ਮੌਸਮ ਵਿਭਾਗ (IMD) ਨੇ 22 ਤੋਂ 26 ਜੂਨ ਤੱਕ ਭਾਰੀ ਮੀਂਹ, ਤੇਜ਼ ਹਵਾਵਾਂ ਅਤੇ ਗਰਜ-ਚਮਕ ਨਾਲ ਝੱਖੜ ਦੀ ਭਵਿੱਖਬਾਣੀ ਕੀਤੀ ਹੈ। ਮਾਨਸੂਨ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ ਅਤੇ ਦੱਖਣੀ ਤੋਂ ਉੱਤਰੀ ਭਾਰਤ ਦੇ ਕਈ ਹਿੱਸਿਆਂ ‘ਚ ਪਹੁੰਚ ਚੁੱਕਾ ਹੈ। ਪੰਜਾਬ, ਹਰਿਆਣਾ, ਦਿੱਲੀ, ਚੰਡੀਗੜ੍ਹ, ਜੰਮੂ-ਕਸ਼ਮੀਰ ਅਤੇ ਰਾਜਸਥਾਨ ‘ਚ ਹੁਣ ਵੀ ਇੰਤਜ਼ਾਰ ਹੈ। ਮੌਸਮ ਵਿਭਾਗ ਮੁਤਾਬਕ, ਮਾਨਸੂਨ ਦੀ ਰਫਤਾਰ ਜੇਕਰ ਇਸੇ ਤਰ੍ਹਾਂ ਜਾਰੀ ਰਹੀ ਤਾਂ ਅੱਜ ਰਾਤ ਤੱਕ ਪੰਜਾਬ ‘ਚ ਮਾਨਸੂਨ ਦਾਖਲ ਹੋ ਸਕਦਾ ਹੈ।

22 ਜੂਨ ਤੋਂ ਉੱਤਰ-ਪੱਛਮੀ ਭਾਰਤ ‘ਚ ਭਾਰੀ ਮੀਂਹ ਦੀ ਸੰਭਾਵਨਾ ਹੈ। ਅੱਜ ਪਠਾਨਕੋਟ ਅਤੇ ਹੁਸ਼ਿਆਰਪੁਰ ‘ਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਅੰਮ੍ਰਿਤਸਰ, ਗੁਰਦਾਸਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮੋਹਾਲੀ, ਪਟਿਆਲਾ ਸਮੇਤ ਕਈ ਜ਼ਿਲ੍ਹਿਆਂ ‘ਚ ਯੈਲੋ ਅਲਰਟ ਹੈ। ਇਨ੍ਹਾਂ ਖੇਤਰਾਂ ‘ਚ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਤੇਜ਼ ਹਵਾਵਾਂ ਅਤੇ ਅਸਮਾਨੀ ਬਿਜਲੀ ਦੀ ਸੰਭਾਵਨਾ ਹੈ।

23 ਜੂਨ ਨੂੰ ਪਠਾਨਕੋਟ, ਅੰਮ੍ਰਿਤਸਰ, ਜਲੰਧਰ, ਮੋਹਾਲੀ, ਪਟਿਆਲਾ ਸਮੇਤ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਅਤੇ ਯੈਲੋ ਅਲਰਟ ਦੀ ਚਿਤਾਵਨੀ ਹੈ। 24 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫਾਜ਼ਿਲਕਾ, ਮੁਕਤਸਰ ਆਦਿ ‘ਚ ਵੀ ਯੈਲੋ ਅਲਰਟ ਜਾਰੀ ਹੈ।

25 ਅਤੇ 26 ਜੂਨ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਸੰਭਾਵਨਾ ਹੈ। 25 ਜੂਨ ਨੂੰ ਪਠਾਨਕੋਟ, ਹੁਸ਼ਿਆਰਪੁਰ, ਮੋਹਾਲੀ, ਰੂਪਨਗਰ ਆਦਿ ‘ਚ ਓਰੇਂਜ ਅਲਰਟ, ਜਦਕਿ ਬਾਕੀ ਜ਼ਿਲ੍ਹਿਆਂ ‘ਚ ਯੈਲੋ ਅਲਰਟ ਹੈ। 26 ਜੂਨ ਨੂੰ ਜਲੰਧਰ, ਅੰਮ੍ਰਿਤਸਰ, ਪਟਿਆਲਾ ਸਮੇਤ ਸਾਰੇ ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

 

Exit mobile version