The Khalas Tv Blog Punjab ਪੰਜਾਬ ਵਿੱਚ ਅੱਜ ਭਾਰੀ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ: ਤਿੰਨ ਜ਼ਿਲ੍ਹਿਆਂ ਵਿੱਚ ਸੰਤਰੀ ਅਲਰਟ
Punjab

ਪੰਜਾਬ ਵਿੱਚ ਅੱਜ ਭਾਰੀ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ: ਤਿੰਨ ਜ਼ਿਲ੍ਹਿਆਂ ਵਿੱਚ ਸੰਤਰੀ ਅਲਰਟ

ਪੰਜਾਬ ਸਮੇਤ ਚੰਡੀਗੜ੍ਹ ਵਿੱਚ ਪਿਛਲੇ ਕਈ ਦਿਨਾਂ ਪੈ ਰਹੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਮੀਂਹ ਪੈਣ ਨਾਲ ਤਾਪਮਾਨ ਵਿੱਚ ਗਿਰਾਵਟ ਦੇਖਣ ਨੂੰ ਮਿਲੀ ਹੈ। ਇਸੇ ਦੌਰਾਨ ਮੌਸਮ ਵਿਭਾਗ ਨੇ ਅੱਜ ਫਿਲੋਰ, ਫਗਵਾੜਾ, ਜਲੰਧਰ, ਕਪੂਰਥਲਾ, ਬਲਾਚੌਰ, ਨਵਾਂਸ਼ਹਿਰ, ਗੜ੍ਹਸ਼ੰਕਰ, ਨੰਗਲ, ਹੁਸ਼ਿਆਰਪੁਰ, ਬਾਬਾ ਬਕਾਲਾ, ਬਟਾਲਾ, ਡੇਰਾ ਬਾਬਾ ਨਾਨਕ, ਭੁਲੱਥ, ਦਸੂਆ, ਮੁਕੇਰੀਆਂ, ਗੁਰਦਾਸਪੁਰ, ਪਠਾਨਕੋਟ,  ਮਲੇਰਕੋਟਲਾ, ਨਾਭਾ, ਰਾਜਪੁਰਾ, ਡੇਰਾਬੱਸੀ, ਫਤਿਹਗੜ੍ਹ ਸਾਹਿਬ, ਅਮਲੋਹ, ਮੁਹਾਲੀ, ਬੱਸੀ ਪਠਾਣਾ, ਖੰਨਾ, ਪਾਇਲ, ਚੰਡੀਗੜ੍ਹ, ਖਰੜ, ਖਮਾਣੋਂ, ਲੁਧਿਆਣਾ ਪੂਰਬੀ, ਚਮਕੌਰ ਸਾਹਿਬ, ਸਮਰਾਲਾ, ਰੂਪ ਨਗਰ, ਲੁਧਿਆਣਾ ਪੱਛਮੀ, ਫਿਲੋਰ, ਫਗਵਾੜਾ, ਆਨੰਦਪੁਰ ਸਾਹਿਬ, ਸੰਗਰੂਰ, ਧੂਰੀ, ਮਲੇਰਕੋਟਲਾ, ਸਮਾਣਾ, ਪਾਇਲ, ਲੁਧਿਆਣਾ ਪੂਰਬੀ, ਖਡੂਰ ਸਾਹਿਬ, ਰਾਏਕੋਟ, ਜਗਰਾਉਂ ਵਿੱਚ ਭਾਰੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ।

 ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦੀ ਸੰਭਾਵਨਾ
  • ਅੱਜ ਪੰਜਾਬ ਵਿੱਚ ਮੀਂਹ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਇਹ ਕੁਝ ਜ਼ਿਲ੍ਹਿਆਂ ਤੱਕ ਸੀਮਤ ਹੈ। ਪਰ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਇੱਕ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।
  • ਔਰੇਂਜ ਅਲਰਟ- ਰੂਪਨਗਰ, ਪਟਿਆਲਾ ਅਤੇ ਸੰਗਰੂਰ ਵਿੱਚ ਔਰੇਂਜ ਅਲਰਟ ਹੈ। ਇੱਥੇ 12 ਮਿਲੀਮੀਟਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।
  • ਯੈਲੋ ਅਲਰਟ- ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਮੋਹਾਲੀ, ਫਤਿਹਗੜ੍ਹ ਸਾਹਿਬ, ਬਰਨਾਲਾ ਅਤੇ ਮਾਨਸਾ ਵਿੱਚ ਮੀਂਹ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
Exit mobile version