Punjab

Hoshiarpur ‘ਚ ਵਿਦਿਆਰਥਣ ਨਾਲ ਕੀਤਾ ਘਿਨੌਣਾ ਕਾਰਾ, ਸਕੂਲ ਜਾ ਰਹੀ ਸੀ ਬੱਚੀ…

Heinous act done to a student in Hoshiarpur, the girl was going to school...

ਹੁਸ਼ਿਆਰਪੁਰ ਦੇ ਦਸੂਹਾ ‘ਚ 23 ਸਾਲਾ ਨੌਜਵਾਨ ਵੱਲੋਂ 13 ਸਾਲਾ ਨਾਬਾਲਗ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸਕੂਲ ਜਾਂਦੇ ਸਮੇਂ ਦੋਸ਼ੀ ਨਾਬਾਲਗ ਨੂੰ ਵਰਗਲਾ ਕੇ ਆਪਣੇ ਦੋਸਤ ਦੇ ਘਰ ਲੈ ਗਿਆ। ਜਿੱਥੇ ਮੁਲਜ਼ਮ ਨੇ ਨਾਬਾਲਗ ਨਾਲ ਜਬਰ ਜਨਾਹ ਕੀਤਾ। ਪੀੜਤਾ ਦੀ ਮਾਂ ਦੀ ਸ਼ਿਕਾਇਤ ‘ਤੇ ਥਾਣਾ ਦਸੂਹਾ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਧਾਰਾ 376, 506 ਆਈਪੀਸੀ, 4 ਪੋਕਸੋ ਐਕਟ 2012 ਤਹਿਤ ਕੇਸ ਦਰਜ ਕਰਕੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

ਪੁਲਿਸ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ। ਇਸ ਦੇ ਨਾਲ ਹੀ ਮੁਲਜ਼ਮ ਦੀ ਪਛਾਣ ਸਾਹਿਲ ਕੁਮਾਰ ਪੁੱਤਰ ਰੇਸ਼ਮ ਕੁਮਾਰ ਵਾਸੀ ਵਾਰਡ ਨੰਬਰ 5 ਮੁਹੱਲਾ ਦਸੂਹਾ ਵਜੋਂ ਹੋਈ ਹੈ।

ਪੁਲਿਸ ਨੂੰ ਦਿੱਤੇ ਆਪਣੇ ਬਿਆਨ ‘ਚ ਪੀੜਤ ਲੜਕੀ ਦੀ ਮਾਂ ਨੇ ਦੱਸਿਆ ਕਿ ਉਸ ਦੀ ਬੇਟੀ ਰੋਜ਼ਾਨਾ ਦੀ ਤਰ੍ਹਾਂ ਸਕੂਲ ਜਾ ਰਹੀ ਸੀ। ਇਸ ਦੌਰਾਨ ਦੋਸ਼ੀ ਸਾਹਿਲ ਨੂੰ ਰਸਤੇ ‘ਚ ਮਿਲ ਗਿਆ। ਜੋ ਧੀ ਨੂੰ ਵਰਗਲਾ ਕੇ ਬਾਈਕ ‘ਤੇ ਪਿੰਡ ਸਹੋਧਾ ਆਪਣੇ ਦੋਸਤ ਦੇ ਘਰ ਲੈ ਗਿਆ। ਜਿੱਥੇ ਮੁਲਜ਼ਮ ਨੇ ਬੇਟੀ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ। ਉਸ ਨੂੰ ਧਮਕੀ ਦਿੱਤੀ ਕਿ ਜੇਕਰ ਉਸ ਨੇ ਇਹ ਗੱਲ ਕਿਸੇ ਨੂੰ ਦੱਸੀ ਤਾਂ ਉਹ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਮਾਰ ਦੇਵੇਗਾ। ਜਦੋਂ ਬੇਟੀ ਨੇ ਸਾਰੀ ਜਾਣਕਾਰੀ ਦਿੱਤੀ ਤਾਂ ਤੁਰੰਤ ਥਾਣਾ ਦਸੂਹਾ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ।