The Khalas Tv Blog India ਕੇਦਾਰਨਾਥ ਨੇੜੇ ਹੈਲੀਕਾਪਟਰ ਹਾਦਸਾਗ੍ਰਸਤ, ਪਾਇਲਟ ਅਤੇ ਬੱਚੇ ਸਮੇਤ 5 ਦੀ ਮੌਤ
India

ਕੇਦਾਰਨਾਥ ਨੇੜੇ ਹੈਲੀਕਾਪਟਰ ਹਾਦਸਾਗ੍ਰਸਤ, ਪਾਇਲਟ ਅਤੇ ਬੱਚੇ ਸਮੇਤ 5 ਦੀ ਮੌਤ

ਐਤਵਾਰ ਸਵੇਰੇ ਕੇਦਾਰਨਾਥ ਨੇੜੇ ਗੌਰੀਕੁੰਡ ਵਿੱਚ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਇਸ ਵਿੱਚ ਪਾਇਲਟ ਸਮੇਤ 5 ਲੋਕਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਵਿੱਚ ਇੱਕ ਬੱਚਾ ਵੀ ਸ਼ਾਮਲ ਹੈ। ਹੈਲੀਕਾਪਟਰ ਗੌਰੀਕੁੰਡ ਤੋਂ ਕੇਦਾਰਨਾਥ ਜਾ ਰਿਹਾ ਸੀ।

ਹੈਲੀਕਾਪਟਰ ਕਰੈਸ਼ ਹੋ ਕੇ ਗੌਰੀਕੁੰਡ ਦੇ ਜੰਗਲਾਂ ਵਿੱਚ ਡਿੱਗ ਗਿਆ। ਸ਼ੁਰੂਆਤੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਇਹ ਹਾਦਸਾ ਖਰਾਬ ਮੌਸਮ ਕਾਰਨ ਹੋਇਆ ਹੈ। ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਗੌਰੀਕੁੰਡ ਤੋਂ ਵੀ ਬਚਾਅ ਟੀਮ ਭੇਜੀ ਜਾ ਰਹੀ ਹੈ। ਹੈਲੀਕਾਪਟਰ ਆਰੀਅਨ ਏਵੀਏਸ਼ਨ ਕੰਪਨੀ ਦਾ ਹੈ।

ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਟਵਿੱਟਰ ‘ਤੇ ਪੋਸਟ ਕਰਕੇ ਕਿਹਾ ਹੈ, “ਰੁਦਰਪ੍ਰਯਾਗ ਜ਼ਿਲ੍ਹੇ ਵਿੱਚ ਹੈਲੀਕਾਪਟਰ ਹਾਦਸੇ ਬਾਰੇ ਬਹੁਤ ਦੁਖਦਾਈ ਖ਼ਬਰ ਮਿਲੀ ਹੈ।” ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਐਸਡੀਆਰਐਫ ਅਤੇ ਸਥਾਨਕ ਪ੍ਰਸ਼ਾਸਨ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੇ ਹੋਏ ਹਨ। ਇਸ ਦੇ ਨਾਲ ਹੀ ਉਨ੍ਹਾਂ ਲਿਖਿਆ, “ਮੈਂ ਬਾਬਾ ਕੇਦਾਰ ਨੂੰ ਸਾਰੇ ਯਾਤਰੀਆਂ ਦੀ ਸੁਰੱਖਿਆ ਲਈ ਪ੍ਰਾਰਥਨਾ ਕਰਦਾ ਹਾਂ।”

Exit mobile version