The Khalas Tv Blog Punjab ਚੰਡੀਗੜ੍ਹ ‘ਚ ਔਰਤਾਂ ਲਈ ਹੈਲਮੇਟ ਮੁੜ ਜ਼ਰੂਰੀ, ਸਿੱਖ ਔਰਤਾਂ ਲਈ ਇਹ ਨਿਯਮ
Punjab

ਚੰਡੀਗੜ੍ਹ ‘ਚ ਔਰਤਾਂ ਲਈ ਹੈਲਮੇਟ ਮੁੜ ਜ਼ਰੂਰੀ, ਸਿੱਖ ਔਰਤਾਂ ਲਈ ਇਹ ਨਿਯਮ

‘ਦ ਖ਼ਾਲਸ ਬਿਊਰੋ :- ਚੰਡੀਗੜ੍ਹ ਵਿੱਚ ਔਰਤਾਂ ਲਈ ਹੈਲਮੇਟ ਪਾਉਣਾ ਲਾਜ਼ਮੀ ਹੋ ਗਿਆ ਹੈ। ਸਿੱਖ ਔਰਤਾਂ ਨੂੰ ਹੈਲਮੇਟ ਪਾਉਣ ਤੋਂ ਛੋਟ ਮਿਲ ਗਈ ਹੈ ਕਿਉਂਕਿ ਮਾਮਲਾ ਅਦਾਲਤ ਵਿੱਚ ਹੈ। ਚੰਡੀਗੜ੍ਹ ਦੇ ਐਸਐਸਪੀ ਨੇ ਦੱਸਿਆ ਕਿ ਚੰਡੀਗੜ੍ਹ ਪੁਲਿਸ ਕੋਰੋਨਾ ਕਾਲ ਦੌਰਾਨ ਚੰਡੀਗੜ੍ਹ ਵਿੱਚ ਬਿਨਾਂ ਹੈਲਮੇਟ ਸਫਰ ਕਰਨ ਵਾਲੀਆਂ ਔਰਤਾਂ ਦੇ ਚਲਾਨ ਨਹੀਂ ਕਰ ਰਹੀ ਸੀ। ਉਨ੍ਹਾਂ ਦੱਸਿਆ ਕਿ ਜਿਹੜੀਆਂ ਔਰਤਾਂ ਪੁਰਸ਼ਾਂ ਨਾਲ ਦੋ-ਪਹੀਆਂ ਵਾਹਨਾਂ ਉਤੇ ਯਾਤਰਾ ਕਰਨਗੀਆਂ, ਉਹਨਾਂ ਲਈ ਹੈਲਮੈਟ ਲਗਾਉਣਾ ਲਾਜ਼ਮੀ ਹੈ।

ਚੰਡੀਗੜ੍ਹ ਦੀ ਐਸਐਸਪੀ (ਟ੍ਰੈਫਿਕ) ਮਨੀਸ਼ਾ ਚੌਧਰੀ ਨੇ ਔਰਤਾਂ ਨੂੰ ਚੰਡੀਗੜ੍ਹ ਦੀਆਂ ਸੜਕਾਂ ‘ਤੇ ਵਾਹਨ ਚਲਾਉਂਦੇ ਸਮੇਂ ਹੈਲਮਟ ਪਹਿਨਣ ਦੀ ਅਪੀਲ ਕੀਤੀ ਹੈ। ਇਹ ਉਨ੍ਹਾਂ ਦੀ ਆਪਣੀ ਸੁਰੱਖਿਆ ਲਈ ਹੈ। ਐਸਐਸਪੀ ਨੇ ਦੱਸਿਆ ਕਿ ਇਨ੍ਹਾਂ ਚਲਾਨਾਂ ਤੋਂ ਸਿਰਫ਼ ਸਿੱਖ ਔਰਤਾਂ ਨੂੰ ਹੀ ਛੋਟ ਹੈ। ਇਹ ਮਾਮਲਾ ਫਿਲਹਾਲ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵਿਚਾਰ ਅਧੀਨ ਹੈ ਅਤੇ ਇਸ ਮਾਮਲੇ ਦੀ ਸੁਣਵਾਈ ਸਤੰਬਰ ਵਿੱਚ ਹੋਣੀ ਹੈ। ਸਿੱਖ ਔਰਤਾਂ ਭਾਵੇਂ ਪੱਗ ਬੰਨ੍ਹਣ ਜਾਂ ਨਾ ਪਹਿਨਣ, ਚਲਾਨ ਕੱਟਣ ਤੋਂ ਛੋਟ ਹੈ ਜਦਕਿ ਹੋਰ ਔਰਤਾਂ ਨੂੰ ਅਜਿਹੀ ਕੋਈ ਛੋਟ ਨਹੀਂ ਹੈ।

ਐਸਐਸਪੀ ਮਨੀਸ਼ਾ ਚੌਧਰੀ  ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਚੰਡੀਗੜ੍ਹ ਵਿੱਚ ਬਿਨਾਂ ਹੈਲਮੇਟ ਵਾਲੀਆਂ ਔਰਤਾਂ ਦੇ ਚਲਾਨ ਕੀਤੇ ਗਏ ਸਨ। ਇਹ ਕਦਮ ਚੰਡੀਗੜ੍ਹ ਵਿੱਚ ਟ੍ਰੈਫਿਕ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਅਤੇ ਸੜਕ ਹਾਦਸਿਆਂ ਨੂੰ ਘੱਟ ਕਰਨ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ।

Exit mobile version