ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਵੱਲੋਂ ਚੋਣ ਪ੍ਰਚਾਰ ਕਰਨ ਲਈ ਜਮਾਨਤ ਪਟੀਸ਼ਨ ਪਾਈ ਸੀ, ਜਿਸ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਹੈ। ਹੇਮੰਤ ਸੋਰੇਨ ਇੱਕ ਵੱਡੇ ਲੀਡਰ ਹਨ, ਜਿਨ੍ਹਾਂ ਨੂੰ ਈਡੀ ਨੇ 31 ਜਨਵਰੀ ਨੂੰ ਜ਼ਮੀਨ ਘੁਟਾਲੇ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਹੇਮੰਤ ਸੋਰੇਨ ਵੱਲੋਂ ਲੋਕ ਸਭਾ ਚੋਣਾਂ ਲਈ ਪ੍ਰਚਾਰ ਕਰਨ ਲਈ ਅਦਾਲਤ ਤੋਂ ਇਜਾਜ਼ਤ ਮੰਗੀ ਸੀ। ਉਨ੍ਹਾਂ ਨੇ ਇਸ ਦੇ ਲਈ ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਚੋਣ ਪ੍ਰਚਾਰ ਲਈ ਦਿੱਤੀ ਗਈ ਜ਼ਮਾਨਤ ਦਾ ਹਵਾਲਾ ਦਿੱਤਾ ਸੀ।
ਮੰਗਲਵਾਰ ਨੂੰ ਮਾਮਲੇ ਦੀ ਪਿਛਲੀ ਸੁਣਵਾਈ ‘ਚ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਕਿਹਾ ਸੀ ਕਿ ਸੋਰੇਨ ਜੇਐੱਮਐੱਮ ਦੇ ਵੱਡੇ ਨੇਤਾ ਹਨ। ਚੋਣ ਪ੍ਰਚਾਰ ਲਈ ਉਸ ਨੂੰ ਜ਼ਮਾਨਤ ਮਿਲਣੀ ਚਾਹੀਦੀ ਹੈ। ਈਡੀ ਨੇ ਇਸ ਦਾ ਵਿਰੋਧ ਕੀਤਾ ਸੀ ਅਤੇ ਕਿਹਾ ਸੀ ਕਿ ਸੋਰੇਨ ਨੂੰ ਜ਼ਮਾਨਤ ਦੇਣ ਨਾਲ ਜਾਂਚ ਪ੍ਰਭਾਵਿਤ ਹੋ ਸਕਦੀ ਹੈ।
ਇਹ ਵੀ ਪੜ੍ਹੋ – ਫ਼ਿਰੋਜ਼ਪੁਰ ’ਚ ਵੱਡਾ ਹਾਦਸਾ! ਦਵਾਈ ਲੈ ਕੇ ਘਰ ਜਾ ਰਹੇ 3 ਭੈਣ-ਭਰਾਵਾਂ ਦੀ ਮੌਤ