Punjab

ਹੜ੍ਹਾਂ ਦੇ ਮੱਦੇਨਜ਼ਰ ਪਟਿਆਲਾ ’ਚ ਹਾਈ ਅਲਰਟ, ਘਨੌਰ ਇਲਾਕੇ ਦੇ ਘੱਗਰ ਨੇੜਲੇ ਪਿੰਡਾਂ ’ਚ ਅਲਰਟ

ਪੰਜਾਬ ਵਿੱਚ ਲਗਾਤਾਰ ਬਾਰਿਸ਼ ਅਤੇ ਹੜ੍ਹਾਂ ਕਾਰਨ ਸੂਬਾ ਸਰਕਾਰ ਨੇ ਸਾਰੇ 23 ਜ਼ਿਲ੍ਹਿਆਂ ਨੂੰ ਆਫ਼ਤ ਪ੍ਰਭਾਵਿਤ ਐਲਾਨ ਦਿੱਤਾ ਹੈ। ਘੱਗਰ ਨਦੀ ਦਾ ਪਾਣੀ ਦਾ ਪੱਧਰ ਤੇਜ਼ੀ ਨਾਲ ਵਧ ਰਿਹਾ ਹੈ, ਜੋ ਸੋਮਵਾਰ ਨੂੰ ਸਧਾਰਨ ਸੀ ਪਰ ਬੁੱਧਵਾਰ ਸਵੇਰੇ 9 ਵਜੇ ਤੱਕ 7 ਫੁੱਟ ਤੱਕ ਪਹੁੰਚ ਗਿਆ, ਜੋ ਖਤਰੇ ਦੇ ਨਿਸ਼ਾਨ (8 ਫੁੱਟ) ਤੋਂ ਸਿਰਫ 1 ਫੁੱਟ ਘੱਟ ਹੈ। ਪ

ਟਿਆਲਾ ਦੇ ਰਾਜਪੁਰਾ, ਘਨੌਰ ਅਤੇ ਸਨੌਰ ਸਬ-ਡਵੀਜ਼ਨਾਂ ਦੇ ਪਿੰਡਾਂ ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ।

ਪਟਿਆਲਾ ਦੇ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਨੇ ਸੰਜਰਪੁਰ, ਊਂਟਸਰ, ਦੜਬਾ, ਸਲੇਮਪੁਰ, ਸ਼ਮਸ਼ਪੁਰ, ਜੰਡਮਗੋਲੀ, ਹਰਪਾਲਾਂ, ਰਾਮਪੁਰ, ਸੌਂਟਾ, ਮਾਰੀਆਂ, ਕਪੂਰੀ, ਕਮਾਲਪੁਰ, ਸਰਾਲਾ ਕਲਾਂ, ਸਰਾਲਾ ਖੁਰਦ, ਕਾਮੀ ਖੁਰਦ, ਚਮਾਰੂ, ਲਾਛੜੂ ਖੁਰਦ, ਮਹਿਦੂਦਾਂ, ਮੰਜੌਲੀ, ਮਾੜੂ, ਜੰਬੋਮਾਜਰਾ, ਜਮੀਤਗੜ੍ਹ ਅਤੇ ਮਹਮਦਪੁਰ ਸਮੇਤ ਨੇੜਲੇ ਇਲਾਕਿਆਂ ਦੇ ਵਸਨੀਕਾਂ ਨੂੰ ਸੁਚੇਤ ਰਹਿਣ ਅਤੇ ਨਦੀ ਨੇੜੇ ਨਾ ਜਾਣ ਦੀ ਅਪੀਲ ਕੀਤੀ।

ਘੱਗਰ ਦੇ ਕੈਚਮੈਂਟ ਖੇਤਰਾਂ ਵਿੱਚ ਭਾਰੀ ਬਾਰਿਸ਼ ਅਤੇ ਸੁਖਨਾ ਝੀਲ ਦੇ ਫਲੱਡਗੇਟ ਖੋਲ੍ਹਣ ਕਾਰਨ ਪਾਣੀ ਦਾ ਪੱਧਰ ਵਧਿਆ ਹੈ। ਵਸਨੀਕਾਂ ਨੂੰ ਅਫਵਾਹਾਂ ਤੋਂ ਬਚਣ ਅਤੇ ਸੁਰੱਖਿਅਤ ਸਥਾਨਾਂ ’ਤੇ ਜਾਣ ਦੀ ਸਲਾਹ ਦਿੱਤੀ ਗਈ ਹੈ। ਕਿਸੇ ਵੀ ਐਮਰਜੈਂਸੀ ਲਈ ਰਾਜਪੁਰਾ ਦੇ ਫਲੱਡ ਕੰਟਰੋਲ ਰੂਮ (01762-224132) ਅਤੇ ਪਟਿਆਲਾ ਜ਼ਿਲ੍ਹਾ ਕੰਟਰੋਲ ਰੂਮ (0175-2350550) ’ਤੇ ਸੰਪਰਕ ਕਰਨ ਦੀ ਹਦਾਇਤ ਹੈ। ਪ੍ਰਸ਼ਾਸਨ ਨੇ ਸਥਿਤੀ ਨੂੰ ਕੰਟਰੋਲ ਵਿੱਚ ਦੱਸਿਆ ਹੈ, ਪਰ ਨਿਗਰਾਨੀ ਜਾਰੀ ਹੈ।