Punjab

ਪੰਜਾਬ ਦੀਆਂ ਜੇਲ੍ਹਾਂ ‘ਚ ਹਾਈ ਅਲਰਟ,ਜੱਗੂ ਭਗਵਾਨਪੁਰੀਆ ਗਰੁੱਪ ਨੇ ਗੋਲਡੀ ਬਰਾੜ ਨੂੰ ਕਹੀ ਇਹ ਗੱਲ

High alert in Punjab jails, Goldie Brar threatened by Jaggu Bhagwanpuria gang, murder for murder

‘ਦ ਖ਼ਾਲਸ ਬਿਊਰੋ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਸ਼ਾਮਲ ਬਦਮਾਸ਼ ਮਨਦੀਪ ਤੂਫਾਨ ਅਤੇ ਮਨਮੋਹਨ ਮੋਹਨਾ ਦਾ ਅੱਜ ਪੋਸਟਮਾਰਟਮ ਹੋਵੇਗਾ। ਬੀਤੇ ਦਿਨੀਂ ਗੋਇੰਦਵਾਲ ਸਾਹਿਬ ਜੇਲ੍ਹ ਵਿੱਚ ਇਹ ਦੋਵੇਂ ਗੈਂਗਵਾਰ ਵਿੱਚ ਮਾਰੇ ਗਏ ਸਨ। ਉਸ ਦਾ ਕਤਲ ਲਾਰੈਂਸ ਗੈਂਗ ਨੇ ਜੇਲ੍ਹ ਵਿੱਚ ਕੀਤਾ ਸੀ। ਮੋਹਨਾ ਅਤੇ ਤੂਫਾਨ ਜੱਗੂ ਭਗਵਾਨਪੁਰੀਆ ਦੇ ਗੁੰਡੇ ਹਨ। ਇਸ ਦੇ ਨਾਲ ਹੀ ਉਸ ਦੇ ਤੀਜੇ ਸਾਥੀ ਕੇਸ਼ਵ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਇਸ ਗੈਂਗ ਵਾਰ ਵਿੱਚ ਲਾਰੈਂਸ ਗੈਂਗ ਦੇ ਮਨਦੀਪ ਭਾਊ ਅਤੇ ਅਰਸ਼ਦ ਖਾਨ ਵੀ ਜ਼ਖਮੀ ਹੋ ਗਏ। ਤਿੰਨਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਲਿਆਂਦਾ ਗਿਆ। ਜ਼ਖਮੀ ਕੇਸ਼ਵ ਨੇ ਦੱਸਿਆ ਕਿ ਉਸ ‘ਤੇ ਹਮਲਾ ਕਰਨ ਲਈ ਰਾਡਾਂ ਅਤੇ ਡੰਡਿਆਂ ਦੀ ਵਰਤੋਂ ਕੀਤੀ ਗਈ। ਜ਼ਖਮੀ ਮਨਪ੍ਰੀਤ ਭਾਊ ਅਤੇ ਅਰਸ਼ਦ ਦੇ ਨਾਲ ਹੀ ਲਾਰੈਂਸ ਗੈਂਗ ਦੇ ਸਰਗਨਾ ਸਚਿਨ ਭਿਵਾਨੀ, ਅੰਕਿਤ ਸਿਰਸਾ, ਦੀਪਕ ਮੁੰਡੀ ਨੇ ਸਾਥੀਆਂ ਸਮੇਤ ਹਮਲਾ ਕੀਤਾ। ਸਾਰਿਆਂ ਦੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ ਹਨ।

ਲਾਰੈਂਸ ਗੈਂਗ ਦੇ ਗੋਲਡੀ ਬਰਾੜ ਨੇ ਇਸ ਕਤਲੇਆਮ ਦੀ ਜ਼ਿੰਮੇਵਾਰੀ ਲਈ ਸੀ। ਹੁਣ ਜੱਗੂ ਭਗਵਾਨਪੁਰੀਆ ਗੈਂਗ ਦੀ ਸੋਸ਼ਲ ਮੀਡੀਆ ਪੋਸਟ ਵੀ ਆ ਗਈ ਹੈ। ਜਿਸ ਵਿੱਚ ਕਤਲ ਦਾ ਬਦਲਾ ਲੈਣ ਦੀ ਗੱਲ ਕਹੀ ਗਈ ਹੈ। ਇਸ ਸਥਿਤੀ ਦੇ ਮੱਦੇਨਜ਼ਰ ਪੰਜਾਬ ਦੀਆਂ ਜੇਲ੍ਹਾਂ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਸਾਰੇ ਬਦਨਾਮ ਗੈਂਗਸਟਰਾਂ ਨੂੰ ਬੈਰਕਾਂ ਵਿੱਚ ਬੰਦ ਕਰ ਦਿੱਤਾ ਗਿਆ ਹੈ।

ਗੋਲਡੀ ਬਰਾੜ ਨੇ ਕਤਲ ਦੀ ਜ਼ਿੰਮੇਵਾਰੀ ਲਈ ਹੈ

ਮਨਦੀਪ ਤੂਫਾਨ ਅਤੇ ਮੋਹਨਾ ਦੇ ਕਤਲ ਤੋਂ ਬਾਅਦ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਗੋਲਡੀ ਨੇ ਇੱਕ ਫੇਸਬੁੱਕ ਪੋਸਟ ਵਿੱਚ ਲਿਖਿਆ…. ਲਾਰੈਂਸ ਗੈਂਗ ਨੇ ਗੋਇੰਦਵਾਲ ਜੇਲ੍ਹ ਦੀ ਬੈਰਕ ਵਿੱਚ ਮੋਹਨਾ ਮਾਨਸਾ ਅਤੇ ਮਨਦੀਪ ਤੂਫਾਨ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ।

ਉਨ੍ਹਾਂ ਨੂੰ ਸਾਡੇ ਭਰਾਵਾਂ ਸਚਿਨ ਭਿਵਾਨੀ, ਅੰਕਿਤ ਸੇਰਸਾ, ਦੀਪਕ ਮੁੰਡੀ, ਮਨਪ੍ਰੀਤ ਭਾਊ, ਕਸ਼ਿਸ਼, ਅਰਸ਼ਦ ਬੀਕਾਨੇਰ, ਮਾਮਾ ਕੀਟਾ ਨੇ ਮਾਰਿਆ ਸੀ। ਇਹ ਜੱਗੂ ਭਗਵਾਨਪੁਰੀਆ ਦਾ ਬੰਦਾ ਸੀ। ਅਸੀਂ ਉਨ੍ਹਾਂ ਨਾਲ ਕੁਝ ਗਲਤ ਨਹੀਂ ਕੀਤਾ। ਹੁਣ ਤੱਕ ਅਸੀਂ ਇਕੱਠੇ ਰਹੇ ਪਰ 2 ਦਿਨ ਪਹਿਲਾਂ ਉਨ੍ਹਾਂ ਨੇ ਸਾਡੇ ਭਰਾ ਮਨਪ੍ਰੀਤ ਭਾਉ ਢੈਪਈ ਦੀ ਬੈਰਕ ਵਿੱਚ ਕੁੱਟਮਾਰ ਕੀਤੀ। ਜਿਸ ਤੋਂ ਬਾਅਦ ਸਾਡੇ ਗੈਂਗ ਨੇ ਉਨ੍ਹਾਂ ਨੂੰ ਇਕ ਪਾਸੇ ਮਾਰ ਦਿੱਤਾ।

ਜੱਗੂ ਨੇ ਸਾਡੇ ਭਰਾਵਾਂ ਮਨਪ੍ਰੀਤ ਮੰਨੂ ਅਤੇ ਜਗਰੂਪ ਰੂਪਾ ਨੂੰ ਜਾਲ ਵਿਛਾ ਕੇ ਐਨਕਾਊਂਟਰ ਵਿੱਚ ਮਾਰ ਦਿੱਤਾ। ਉਹ ਸਾਡੀ ਵਿਰੋਧੀ ਪਾਰਟੀ ਨੂੰ ਮਿਲੇ ਹਨ ਅਤੇ ਅੰਦਰ ਦੀਆਂ ਖ਼ਬਰਾਂ ਲੀਕ ਕਰ ਰਹੇ ਹਨ। ਜੋ ਵੀ ਜੱਗੂ ਦਾ ਸਾਥ ਦੇ ਕੇ ਲਾਰੈਂਸ ‘ਤੇ ਹੱਥ ਖੜ੍ਹਾ ਕਰੇਗਾ, ਕਾਲਾ ਜਥੇਦਾਰੀ ਦੇ ਬੰਦਿਆਂ ਦਾ ਵੀ ਇਹੋ ਹਾਲ ਹੋਵੇਗਾ।

ਗੁੱਸੇ ‘ਚ ਆਏ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਕਿਹਾ…

ਦੱਸ ਦੇਈਏ ਕਿ ਗੋਲਡੀ ਬਰਾੜ ਦੀ ਪੋਸਟ ਮਗਰੋਂ ਜੱਗੀ ਭਗਵਾਨਪੁਰੀਆ ਵੱਲੋਂ ਵੀ ਇਸ ਮਾਮਲੇ ਵਿੱਚ ਸੋਸ਼ਲ ਮੀਡੀਆ ‘ਤੇ ਪੋਸਟ ਪਾਈ ਗਈ ਹੈ। ਜਿਸ ਵਿੱਚ ਇਸ ਗੈਂਗ ਦਾ ਕਹਿਣਾ ਹੈ ਕਿ ਇਸਦਾ ਹਰਜ਼ਾਨਾ ਜਲਦ ਹੀ ਭਰਨਾ ਪਵੇਗਾ। ਜਿਸਨੇ ਵੀ ਮਨਦੀਪ ਦਾ ਕ.ਤਲ ਕੀਤਾ ਹੈ, ਉਹ ਆਪਣਾ ਹੋਵੇ ਜਾਂ ਬੇਗਾਨਾ। ਉਹ ਕਿਸੇ ਤੋਂ ਵੀ ਨਹੀਂ ਡਰਦੇ, ਕ.ਤਲ ਦਾ ਬਦਲਾ ਕ.ਤਲ ਨਾਲ ਲਿਆ ਜਾਵੇਗਾ। ਸਾਰਿਆਂ ਨੂੰ ਇਸੇ ਰਸਤੇ ਭੇਜਾਂਗੇ। ਅਸੀਂ ਮਨਪ੍ਰੀਤ ਮੰਨੂ ਤੇ ਰੂਪ ਨੂੰ ਨਹੀਂ ਮਰਵਾਇਆ। ਅਸੀਂ ਯਾਰ ਮਾਰ ਨਹੀਂ ਕਰਦੇ। ਜਿਨ੍ਹਾਂ ਲੋਕਾਂ ਨੇ ਮਨਦੀਪ ਤੂਫਾਨ ਤੇ ਮੋਹਨਾ ਨੂੰ ਮਾਰਿਆ ਹੈ, ਉਨ੍ਹਾਂ ਤੋਂ ਬਦਲਾ ਲਿਆ ਜਾਵੇਗਾ। ਅਸੀਂ ਕਿਸੇ ਤੋਂ ਡਰਦੇ ਨਹੀਂ ਹਾਂ।

ਸੁਰੱਖਿਆ ਵਿਚਕਾਰ ਮੁੱਠਭੇੜ

ਜੇਲ੍ਹ ਦੇ ਸਹਾਇਕ ਸੁਪਰਡੈਂਟ ਹਰੀਸ਼ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਦੀ ਆਪਸ ਵਿੱਚ ਲੜਾਈ ਹੋਈ ਸੀ। ਮੂਸੇਵਾਲਾ ਕਤਲ ਕਾਂਡ ‘ਚ ਸ਼ਾਮਲ ਸਾਰੇ ਗੈਂਗਸਟਰਾਂ ਨੂੰ ਇਕ ਥਾਂ ‘ਤੇ ਬੰਦ ਕਰ ਦਿੱਤਾ ਗਿਆ ਹੈ।

ਮਨਦੀਪ ਤੂਫਾਨ ਵੀ ਸਿੱਧੂ ਮੂਸੇਵਾਲਾ ਕਤਲ ਕਾਂਡ ਵਾਲੇ ਦਿਨ ਮੌਕੇ ਦੇ ਆਸ-ਪਾਸ ਮੌਜੂਦ ਸੀ। ਗੋਲਡੀ ਬਰਾੜ ਨੇ ਜੱਗੂ ਭਗਵਾਨਪੁਰੀਆ ਦੇ ਖਾਸ ਮਨਦੀਪ ਤੂਫਾਨ ਤੋਂ ਇਲਾਵਾ ਮਨੀ ਰਈਆ ਨੂੰ ਸਟੈਂਡਬਾਏ ‘ਤੇ ਰੱਖਿਆ ਹੋਇਆ ਸੀ। ਉਸ ਨੂੰ ਜਗਰੂਪ ਉਰਫ਼ ਰੂਪਾ ਅਤੇ ਮਨਪ੍ਰੀਤ ਮੰਨੂ ਨੂੰ ਕਵਰ ਕਰਨ ਲਈ ਕਿਹਾ ਗਿਆ ਸੀ। ਜੱਗੂ ਭਗਵਾਨਪੁਰੀਆ ਤੋਂ ਪੁੱਛਗਿੱਛ ਤੋਂ ਬਾਅਦ ਮਨਦੀਪ ਤੂਫਾਨ ਦਾ ਨਾਂ ਆਇਆ ਸਾਹਮਣੇ ਸੀ।

ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲੇ ਦੀ ਮਾਨਸਾ ਜ਼ਿਲ੍ਹੇ ‘ਚ 29 ਮਈ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪਿਛਲੇ ਮਹੀਨੇ ਮਾਨਸਾ ਦੀ ਇੱਕ ਅਦਾਲਤ ਵਿੱਚ ਦਾਇਰ 1,850 ਪੰਨਿਆਂ ਦੀ ਚਾਰਜਸ਼ੀਟ ਵਿੱਚ ਪੁਲਿਸ ਨੇ ਕਿਹਾ ਕਿ ਗੈਂਗਸਟਰ ਗੋਲਡੀ ਬਰਾੜ ਇਸ ਕਤਲ ਦਾ ਮਾਸਟਰ ਮਾਈਂਡ ਸੀ। ਬਰਾੜ ਨੇ ਕਤਲ ਨੂੰ ਅੰਜਾਮ ਦੇਣ ਲਈ ਜੱਗੂ ਭਗਵਾਨਪੁਰੀਆ, ਲਾਰੈਂਸ ਬਿਸ਼ਨੋਈ ਅਤੇ ਹੋਰਾਂ ਨਾਲ ਮਿਲ ਕੇ ਕੰਮ ਕੀਤਾ।