Punjab

ਪਟਿਆਲਾ ਦੇ ਰਾਜਪੁਰਾ ਦੇ ਪਿੰਡਾਂ ਲਈ ਹਾਈ ਅਲਰਟ ਜਾਰੀ

ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਗੰਭੀਰ ਬਣੀ ਹੋਈ ਹੈ। ਅੰਮ੍ਰਿਤਸਰ, ਗੁਰਦਾਸਪੁਰ ਅਤੇ ਫਿਰੋਜ਼ਪੁਰ ਦੇ ਕਈ ਪਿੰਡ ਰਾਵੀ ਅਤੇ ਸਤਲੁਜ ਨਦੀਆਂ ਦੇ ਵਧੇ ਹੋਏ ਪਾਣੀ ਦੀ ਲਪੇਟ ਵਿੱਚ ਹਨ। ਅੰਮ੍ਰਿਤਸਰ ਦੇ 140 ਪਿੰਡ ਹੜ੍ਹ ਨਾਲ ਪ੍ਰਭਾਵਿਤ ਹਨ।

ਪਟਿਆਲਾ ਦੀ ਰਾਜਪੁਰਾ ਤਹਿਸੀਲ ਦੇ ਪਿੰਡਾਂ ਲਈ ਹਾਈ ਅਲਰਟ ਜਾਰੀ ਕੀਤਾ ਗਿਆ ਹੈ। SDM ਰਾਜਪੁਰਾ ਨੇ ਪੱਚੀਦਰਾ ਅਤੇ ਨਾਲ ਲੱਗਦੇ ਪਿੰਡਾਂ (ਚਿਤਕਾਰਾ ਵਾਲੇ ਪਾਸੇ) ਦੇ ਵਸਨੀਕਾਂ ਨੂੰ ਸੁਰੱਖਿਅਤ ਅਤੇ ਉੱਚੀਆਂ ਥਾਵਾਂ ’ਤੇ ਜਾਣ ਦੀ ਸਲਾਹ ਦਿੱਤੀ ਹੈ। ਵਗਦੇ ਪਾਣੀ ਦੇ ਨੇੜੇ ਨਾ ਜਾਣ ਦੀ ਹਦਾਇਤ ਵੀ ਕੀਤੀ ਗਈ ਹੈ।

ਹੰਗਾਮੀ ਸਥਿਤੀ ਵਿੱਚ ਰਾਜਪੁਰਾ ਦੇ ਫਲੱਡ ਕੰਟਰੋਲ ਰੂਮ (01762-224132) ਅਤੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ (0175-2350550, 2358550) ’ਤੇ ਸੰਪਰਕ ਕਰਨ ਲਈ ਕਿਹਾ ਗਿਆ ਹੈ।