The Khalas Tv Blog India ਗੁਰਦਾਸਪੁਰ ਤੇ ਪਠਾਨਕੋਟ ‘ਚ ਹਾਈ ਅਲਰਟ, ਪ੍ਰਸ਼ਾਸਨ ਹੋਇਆ ਪੱਬਾਂ ਭਾਰ
India Punjab

ਗੁਰਦਾਸਪੁਰ ਤੇ ਪਠਾਨਕੋਟ ‘ਚ ਹਾਈ ਅਲਰਟ, ਪ੍ਰਸ਼ਾਸਨ ਹੋਇਆ ਪੱਬਾਂ ਭਾਰ

ਜ਼ਿਲ੍ਹਾ ਗੁਰਦਾਸਪੁਰ (Gurdaspur) ਅਤੇ ਪਠਾਨਕੋਟ (Pathankot) ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਪੁਲਿਸ ਨੂੰ ਦੋ ਸ਼ੱਕੀਆਂ ਦੇ ਪਠਾਨਕੋਟ ਵਿੱਚ ਦਾਖਲ ਹੋਣ ਦੀ ਸੂਹ ਮਿਲੀ ਹੈ, ਜਿਸ ਤੋਂ ਬਾਅਦ ਦੋਵੇਂ ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ।

ਦੱਸ ਦੇਈਏ ਕਿ ਸਰਹੱਦੀ ਪਿੰਡ ਕੋਟ ਭੱਠੀਆਂ ਦੇ ਇਕ ਵਿਅਕਤੀ ਨੇ ਰਾਤ ਨੂੰ ਕੰਟਰੋਲ ਰੂਮ ਨੂੰ ਜਾਣਕਾਰੀ ਦਿੱਤੀ ਕਿ ਹਥਿਆਰਾਂ ਨਾਲ ਲੈਸ ਦੋ ਵਿਅਕਤੀ, ਜਿਨ੍ਹਾਂ ਨੇ ਆਪਣੇ ਢੱਕੇ ਹੋਏ ਸਨ, ਜ਼ਬਰੀ ਉਸ ਦੇ ਫਾਰਮ ਹਾਊਸ ਵਿੱਚ ਦਾਖਲ ਹੋ ਗਏ। ਉਸ ਨੇ ਦੱਸਿਆ ਕਿ ਦੋਵੇਂ ਹਥਿਆਰ ਬੰਦ ਵਿਅਕਤੀਆਂ ਨੇ ਉਸ ਦੇ ਸਿਰ ਉੱਤੇ ਬੰਦੂਕ ਰੱਖ ਦਿੱਤੀ, ਜਿਸ ਨਾਲ ਉਹ ਸਹਿਮ ਗਿਆ। ਉਨ੍ਹਾਂ ਬੰਦੂਕ ਰੱਖ ਕੇ ਕਿਹਾ ਕੇ ਉਸ ਨੂੰ ਰਾਤ ਦਾ ਖਾਣਾ ਤਿਆਰ ਕਰਨ ਲਈ ਕਿਹਾ, ਜਿਸ ਤੋਂ ਬਾਅਦ ਉਹ ਖਾਣਾ ਖਾ ਕੇ ਪਠਾਨਕੋਟ ਨੂੰ ਚਲੇ ਗਏ।

ਇਸ ਦੀ ਜਾਣਕਾਰੀ ਪ੍ਰਸ਼ਾਸਨ ਨੂੰ ਮਿਲਣ ਤੋਂ ਬਾਅਦ ਪਠਾਨਕੋਟ ਦੇ ਐਸਐਸਪੀ ਸੁਹੇਲ ਕਾਸਿਮ ਮੀਰ ਨੇ ਤਤਕਾਲ ਵਿੱਚ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਹੈ। ਗੁਰਦਾਸਪੁਰ ਜ਼ਿਲ੍ਹੇ ਦੀ ਪੁਲਿਸ ਵੀ ਐਕਟਿਵ ਹੋ ਗਈ ਹੈ ਅਤੇ ਬੀਐਸਐਫ ਅਤੇ ਭਾਰਤੀ ਫੌਜ ਨੂੰ ਵੀ ਇਸ ਸਬੰਧੀ ਜਾਣਕਾਰੀ ਦੇ ਦਿੱਤੀ ਗਈ ਹੈ।

ਪ੍ਰਸ਼ਾਸਨ ਨੇ ਮਾਮੂਨ ਛਾਉਣੀ ਅਤੇ ਪਠਾਨਕੋਟ ਏਅਰ ਫੋਰਸ ਸਟੇਸ਼ਨ ਵਿੱਚ ਵੀ ਪੁਖਤਾ ਪ੍ਰਬੰਧ ਕਰ ਲਏ ਹਨ। ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹੇ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ –

ਕਿਸਾਨਾਂ ਦਾ ਕਪਾਹ ਦੀ ਫਸਲ ਤੋਂ ਮੋਹ ਹੋਇਆ ਭੰਗ, ਬੀਜਣ ਲੱਗੇ ਹੋਰ ਫਸਲਾਂ

 

Exit mobile version