ਦਿੱਲੀ 1984 ਕਤਲੇਆਮ ਦਾ ਇਨਸਾਫ਼ ਲੈਣ ਲਈ ਸਿੱਖਾਂ ਵੱਲੋਂ ਅਦਾਲਤੀ ਕਾਰਵਾਈ ਕੀਤੀ ਜਾ ਰਹੀ ਹੈ। ਬੀਤੇ ਦਿਨੀ ਰੋਜ਼ ਐਵੇਨਿਊ ਅਦਾਲਤ ਵੱਲੋਂ ਸੁਣਵਾਈ ਦੌਰਾਨ ਕਾਂਗਰਸੀ ਆਗੂ ਸੱਜਣ ਕੁਮਾਰ (Sajjan Kumar) ਵਿਰੁੱਧ ਲਗਾਈ ਗਈ 302 ਅਤੇ 325 ਧਾਰਾ ਨੂੰ ਹਟਾ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਸਿੱਖ ਭਾਈਚਾਰੇ ਵਿੱਚ ਰੋਸ ਪਾਇਆ ਜਾ ਰਿਹਾ ਸੀ। ਇਸ ਸਾਰੀ ਘਟਨਾ ਦੇ ਵਾਪਰਨ ਤੋਂ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (Delhi Sikh Gurudwara Management Committee) ਨੇ ਇਸ ਸਾਰੇ ਮਾਮਲੇ ਨੂੰ ਦਿੱਲੀ ਦੇ ਲੈਫਟੀਨੈਂਟ ਗਵਰਨਰ ਨੂੰ ਇਸ ਮਾਮਲੇ ਦੀ ਜਾਣਕਾਰੀ ਦਿੱਤੀ। ਲੈਫਟੀਨੈਂਟ ਗਵਰਨਰ ਨੇ ਜਾਣਕਾਰੀ ਮਿਲਣ ਤੋਂ ਬਾਅਦ ਇਸ ਦਾ ਨੋਟਿਸ ਲਿਆ ਅਤੇ ਇਸ ਸਬੰਧੀ ਹਾਈ ਕੋਰਟ ਵਿੱਚ ਜਾਣ ਦੀ ਸਲਾਹ ਦਿੱਤੀ।
ਜਿਸ ਤੋਂ ਬਾਅਦ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਾਈਕੋਰਟ ਵਿੱਚ ਪਹੁੰਚ ਕੀਤੀ ਤਾਂ ਬਹਿਸ ਦੌਰਾਨ ਮਾਨਯੋਗ ਜੱਜ ਨੇ ਇਸ ਨੂੰ ਸਵੀਕਾਰ ਕੀਤਾ ਕਿ ਰੋਜ਼ ਐਵੇਨਿਊ ਅਦਾਲਤ ਦਾ ਕੀਤਾ ਫੈਸਲਾ ਗਲਤ ਸੀ। ਹਾਈਕੋਰਟ ਨੇ ਸੱਜਣ ਕੁਮਾਰ ਖਿਲਾਫ ਧਾਰਾ 302 ਅਤੇ 325 ਦੁਬਾਰਾ ਜੋੜ ਦਿੱਤੀਆਂ ਹਨ।
ਇਹ ਵੀ ਪੜ੍ਹੋ – ਜਲੰਧਰ ‘ਚ ਵਾਪਰਿਆ ਸੜਕੀ ਹਾਦਸਾ, ਜਾਨੀ ਨੁਕਸਾਨ ਤੋਂ ਰਿਹਾ ਬਚਾਅ