The Khalas Tv Blog Punjab ਛੋਟੇ ਅਪਰਾਧਾਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫੈਸਲਾ
Punjab

ਛੋਟੇ ਅਪਰਾਧਾਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫੈਸਲਾ

‘ਦ ਖ਼ਾਲਸ ਬਿਊਰੋ :- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਛੋਟੇ ਅਪਰਾਧਾਂ ‘ਚ ਗ੍ਰਿਫਤਾਰੀ ਉੱਤੇ ਰੋਕ ਲਾ ਦਿੱਤੀ ਹੈ। ਹਾਈਕੋਰਟ ਨੇ ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਛੋਟੇ ਅਪਰਾਧਾਂ ਵਿੱਚ ਗ੍ਰਿਫਤਾਰੀ ਨਾ ਕਰਨ ਦੇ ਹੁਕਮ ਦਿੱਤੇ ਹਨ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਕਰੋਨਾ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਅਦਾਲਤ ਨੇ ਕਿਹਾ ਕਿ 30 ਜੂਨ ਤੱਕ ਕਾਨੂੰਨ ਵਿਵਸਥਾ ਦਾ ਸੰਕਟ ਨਾ ਹੋਣ ਤੱਕ ਛੋਟੇ-ਛੋਟੇ ਅਪਰਾਧਾਂ ਵਿੱਚ ਗ੍ਰਿਫ਼ਤਾਰੀ ਨਹੀਂ ਹੋਣੀ ਚਾਹੀਦੀ।

ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਅਤੇ ਜਸਟਿਸ ਸੁਵੀਰ ਸਹਿਗਲ ਦੀ ਇੱਕ ਡਿਵੀਜ਼ਨ ਬੈਂਚ ਨੇ ਮਾਮਲੇ ਦਾ ਨੋਟਿਸ ਲੈਂਦਿਆਂ ਕਿਹਾ ਕਿ ਹਾਲੇ ਹਾਲਾਤ ਬਹੁਤ ਨਾਜ਼ੁਕ ਹਨ, ਜਦੋਂ ਤੱਕ ਹਾਲਾਤ ਆਮ ਨਹੀਂ ਹੁੰਦੇ, ਉਦੋਂ ਤੱਕ ਲੋਕ ਅਦਾਲਤ ਵਿੱਚ ਨਾ ਹੀ ਜਾਣ ਦੀ ਕੋਸ਼ਿਸ਼ ਕਰਨ। ਬੈਂਚ ਨੇ ਕਿਹਾ ਹੈ ਕਿ ਜਿਨ੍ਹਾਂ ਦੋਸ਼ੀਆਂ ਨੂੰ 9 ਮਾਰਚ ਤੋਂ ਬਾਅਦ ਜ਼ਮਾਨਤ ਜਾਂ ਪੈਰੋਲ ਦਿੱਤੀ ਗਈ ਹੈ, ਉਨ੍ਹਾਂ ਦੀ ਜ਼ਮਾਨਤ ਅਤੇ ਪੈਰੋਲ ਦੇ ਆਦੇਸ਼ 30 ਜੂਨ ਤੱਕ ਲਾਗੂ ਰਹਿਣਗੇ। ਇਸ ਤੋਂ ਇਲਾਵਾ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਕਿਤੇ ਵੀ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੇ ਆਦੇਸ਼ 30 ਜੂਨ ਤੱਕ ਲਾਗੂ ਰਹਿਣਗੇ। ਹਾਈ ਕੋਰਟ ਨੇ ਬੈਂਕਾਂ ਅਤੇ ਵਿੱਤੀ ਸੰਸਥਾਵਾਂ ਨੂੰ ਜਾਇਦਾਦ ਦੀ ਨਿਲਾਮੀ ਦੀ ਪ੍ਰਕਿਰਿਆ ਨੂੰ 30 ਜੂਨ ਤੱਕ ਮੁਲਤਵੀ ਕਰਨ ਦੇ ਆਦੇਸ਼ ਵੀ ਦਿੱਤੇ ਹਨ।

Exit mobile version