The Khalas Tv Blog India 70 ਕਿਸਾਨ ਪਰਿਵਾਰਾਂ ਨੂੰ ਹਾਈ ਕੋਰਟ ਨੇ ਦਿੱਤੀ ਰਾਹਤ ,ਜ਼ਮੀਨ ਖਾਲੀ ਕਰਨ ਦੇ ਨੋਟਿਸ ’ਤੇ ਮਿਲੀ ਸਟੇਅ
India Punjab

70 ਕਿਸਾਨ ਪਰਿਵਾਰਾਂ ਨੂੰ ਹਾਈ ਕੋਰਟ ਨੇ ਦਿੱਤੀ ਰਾਹਤ ,ਜ਼ਮੀਨ ਖਾਲੀ ਕਰਨ ਦੇ ਨੋਟਿਸ ’ਤੇ ਮਿਲੀ ਸਟੇਅ

‘ਦ ਖ਼ਾਲਸ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਤੋਂ ਮੁੱਲਾਂਪੁਰ ਦੇ 70 ਕਿਸਾਨ ਪਰਿਵਾਰਾਂ ਨੂੰ ਰਾਹਤ ਮਿਲੀ। ਹਾਈ ਕੋਰਟ ਵੱਲੋਂ ਪੰਚਾਇਤੀ ਵਿਭਾਗ ਦੇ ਨੋਟਿਸ ‘ਤੇ ਸਟੇਅ ਲਾਅ ਦਿੱਤਾ ਗਿਆ। ਪੰਚਾਇਤ ਵਿਭਾਗ ਨੇ ਜ਼ਮੀਨ ਖਾਲੀ ਕਰਨ ਦਾ ਨੋਟਿਸ ਦਿੱਤਾ ਸੀ। ਇਹ ਪਰਿਵਾਰ 110 ਸਾਲਾਂ ਤੋਂ ਇਸ ਜ਼ਮੀਨ ‘ਤੇ ਖੇਤੀ ਕਰ ਰਹੇ ਹਨ। ਅਦਾਲਤ ਵਿੱਚ ਕੇਸ ਹੋਣ ਦੇ ਬਾਵਜੂਦ ਏਡੀਸੀ ਮੁਹਾਲੀ ਵੱਲੋਂ ਨੋਟਿਸ ਦਿੱਤਾ ਗਿਆ। ਨੋਟਿਸ ਦੇ ਖਿਲਾਫ ਪੰਜਾਬ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਹਾਈ ਕੋਰਟ ਦੇ ਸੀਨੀਅਰ ਵਕੀਲ ਪੰਕਜ ਭਾਰਦਵਾਜ ਨੇ ਜਾਣਕਾਰੀ ਦਿੱਤੀ।

ਉਨ੍ਹਾਂ  ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਲਾਕੇ ਦੇ ਸਮੁੱਚੇ ਲੋਕ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਦੀ ਇਸ ਲਾਪ੍ਰਵਾਹੀ ਵਾਲੀ ਕਾਰਵਾਈ ਦਾ ਸਖ਼ਤ ਵਿਰੋਧ ਕਰ ਰਹੇ ਸਨ। ਅੱਜ ਹਾਈਕੋਰਟ ਤੋਂ ਸਟੇਅ ਮਿਲਦੇ ਹੀ ਉਨ੍ਹਾਂ ‘ਚ ਖੁਸ਼ੀ ਦੀ ਲਹਿਰ ਦੌੜ ਗਈ ਹੈ।

 

ਇਸ ਮੌਕੇ ਪਿੰਡ ਦੇ ਨੰਬਰਦਾਰ ਮਹਿੰਦਰ ਸਿੰਘ ਚਹਿਲ, ਸਾਬਕਾ ਸਰਪੰਚ ਨਾਇਬ ਸਿੰਘ ਧਾਲੀਵਾਲ, ਚਰਨਜੀਤ ਸਿੰਘ ਨੰਬਰਦਾਰ, ਰਾਮ ਸਿੰਘ, ਰਣਜੀਤ ਸਿੰਘ ਚਨਾਰਥਲ, ਹਰਵਿੰਦਰ ਸਿੰਘ, ਪਰਮਵੀਰ ਸਿੰਘ ਬੀੜ, ਜਸਬੀਰ ਸਿੰਘ, ਸਿੰਘ ਅਵਤਾਰ ਸਿੰਘ ਕਰਨੀਵਾਲ, ਕਾਂਗਰਸੀ ਆਗੂ ਲੱਕੀ ਅਰੋੜਾ ਤੇ ਸੀਨੀਅਰ ਆਗੂ ਐਡਵੋਕੇਟ ਪੰਕਜ ਭਾਰਦਵਾਜ ਨੇ ਪਿੰਡ ਦੇ ਕਿਸਾਨਾਂ ਨਾਲ ਇੱਕਮੁੱਠਤਾ ਪ੍ਰਗਟਾਉਂਦਿਆਂ ਭਰੋਸਾ ਦਿੱਤਾ ਕਿ ਉਹ ਸਰਕਾਰ ਦੇ ਇਸ ਲੋਕ ਵਿਰੋਧੀ ਕਾਰਵਾਈ ਨੂੰ ਨੱਥ ਪਾਉਣ ਲਈ ਹਰ ਕੁਰਬਾਨੀ ਦੇਣ ਲਈ ਤਿਆਰ ਹਨ। ਇਸ ਮੌਕੇ ਪ੍ਰੈਸ ਕਾਨਫਰੰਸ ਵਿੱਚ ਸਾਬਕਾ ਸਰਪੰਚ ਸ਼ੇਰ ਸਿੰਘ ਮੱਲ, ਗੁਰਮੇਲ ਸਿੰਘ, ਜਸਬੀਰ ਸਿੰਘ ਆਦਿ ਹਾਜ਼ਰ ਸਨ।

Exit mobile version