The Khalas Tv Blog Punjab ਹਾਈਕੋਰਟ ਵੱਲੋਂ ਮਜੀਠੀਆ ਨੂੰ ਰਾਹਤ
Punjab

ਹਾਈਕੋਰਟ ਵੱਲੋਂ ਮਜੀਠੀਆ ਨੂੰ ਰਾਹਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਨਸ਼ਾ ਤਸਕਰੀ ਮਾਮਲੇ ਵਿੱਚ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਮੁੜ ਰਾਹਤ ਦਿੰਦਿਆਂ ਉਨ੍ਹਾਂ ਦੀ ਪੇਸ਼ਗੀ ਜ਼ਮਾਨਤ ਵਿੱਚ ਵਾਧਾ ਕਰ ਦਿੱਤਾ ਹੈ। ਮਜੀਠੀਆ ਦੇ ਕੇਸ ਦੀ ਸੁਣਵਾਈ 24 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਗਈ ਹੈ।

ਤੁਹਾਨੂੰ ਦੱਸ ਦੇਈਏ ਕਿ ਬਿਕਰਮਜੀਤ ਸਿੰਘ ਮਜੀਠੀਆ ਖ਼ਿਲਾਫ਼ 20 ਦਸੰਬਰ ਨੂੰ ਮੁਹਾਲੀ ਵਿੱਚ ਐਨਡੀਪੀਐਸ ਐਕਟ ਤਹਿਤ ਐੱਫਆਈਆਰ ਦਰਜ ਕੀਤੀ ਗਈ ਸੀ। ਇਸੇ ਮਾਮਲੇ ਵਿੱਚ ਮਜੀਠੀਆ ਨੇ ਪਹਿਲਾਂ ਮੁਹਾਲੀ ਦੀ ਹੇਠਲੀ ਅਦਾਲਤ ਤੋਂ ਜ਼ਮਾਨਤ ਦੀ ਮੰਗ ਕੀਤੀ ਸੀ, ਜਿਸ ਨੂੰ ਰੱਦ ਕਰ ਦਿੱਤਾ ਗਿਆ ਸੀ। ਹੇਠਲੀ ਅਦਾਲਤ ਵੱਲੋਂ ਜ਼ਮਾਨਤ ਖਾਰਜ ਹੋਣ ਤੋਂ ਬਾਅਦ ਮਜੀਠੀਆ ਨੇ ਹਾਈ ਕੋਰਟ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ, ਜਿਸ ‘ਤੇ ਹਾਈਕੋਰਟ ਨੇ 10 ਜਨਵਰੀ ਨੂੰ ਉਸ ਨੂੰ ਅੰਤਰਿਮ ਜ਼ਮਾਨਤ ਦਿੰਦੇ ਹੋਏ ਜਾਂਚ ‘ਚ ਸ਼ਾਮਲ ਹੋਣ ਦੇ ਹੁਕਮ ਦਿੱਤੇ ਹਨ।

Exit mobile version