‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਇਸਦੇ ਨਾਲ ਹੀ ਹਾਈਕੋਰਟ ਨੇ ਸੈਣੀ ਨੂੰ ਇੱਕ ਹਫ਼ਤੇ ਦੇ ਅੰਦਰ ਜਾਂਚ ਵਿੱਚ ਸ਼ਾਮਲ ਲਈ ਨਿਰਦੇਸ਼ ਦਿੱਤੇ ਹਨ। ਵਿਜੀਲੈਂਸ ਨੇ ਕੁੱਝ ਦਿਨ ਪਹਿਲਾਂ ਆਮਦਨ ਨਾਲੋਂ ਜ਼ਿਆਦਾ ਸੰਪਤੀ ਦੇ ਮਾਮਲੇ ਵਿੱਚ ਐੱਫਆਈਆਰ ਦਰਜ ਕੀਤੀ ਸੀ। ਇਸ ਦੇ ਖਿਲਾਫ ਸੈਣੀ ਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਇਸ ਤੋਂ ਇਲਾਵਾ ਪੰਜਾਬ ਵਿਜੀਲੈਂਸ ਨੇ ਦੋ ਵਾਰ ਸੈਣੀ ਦੀ ਚੰਡੀਗੜ੍ਹ ਸਥਿਤ ਕੋਠੀ ਵਿੱਚ ਦੋ ਵਾਰ ਛਾਪੇਮਾਰੀ ਵੀ ਕੀਤੀ ਸੀ।

Related Post
India, International, Sports
ਭਾਰਤ-ਪਾਕਿਸਤਾਨ ਮੈਚ ਦਾ ਵਿਰੋਧ, ਅੱਜ ਦੋਵੇਂ ਦੇਸ਼ਾਂ ਵਿਚਾਲੇ ਖੇਲਿਆ
September 14, 2025