The Khalas Tv Blog Punjab ਹਾਈ ਕੋਰਟ ਵੱਲੋਂ ਸੁਮੇਧ ਸੈਣੀ ਨੂੰ ਵੱਡੀ ਰਾਹਤ,ਗ੍ਰਿ ਫ਼ਤਾਰੀ ‘ਤੇ ਰੋਕ ਰਹੇਗੀ ਬਰਕਰਾਰ
Punjab

ਹਾਈ ਕੋਰਟ ਵੱਲੋਂ ਸੁਮੇਧ ਸੈਣੀ ਨੂੰ ਵੱਡੀ ਰਾਹਤ,ਗ੍ਰਿ ਫ਼ਤਾਰੀ ‘ਤੇ ਰੋਕ ਰਹੇਗੀ ਬਰਕਰਾਰ

ਦ ਖ਼ਾਲਸ ਬਿਊਰੋ : ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੱਡੀ ਰਾਹਤ ਦਿੰਦਿਆਂ ਹਾਈਕੋਰਟ ਨੇ ਸੈਣੀ ਦੀ ਗ੍ਰਿ ਫਤਾਰੀ ਉੱਤੇ ਰੋਕ ਨੂੰ ਬਰਕਰਾਰ ਰੱਖਿਆ ਹੈ । ਪੰਜਾਬ ਦੇ ਐਡਵੋਕੇਟ ਜਰਨਲ ਨੇ ਅੱਜ ਹਾਈ ਕੋਰਟ ‘ਚ ਬਿਆਨ ਦਿੱਤਾ ਹੈ ਕਿ ਸਰਕਾਰ ਨੂੰ ਸੈਣੀ ਦੀ ਕਿਸੇ ਹੋਰ ਕੇਸ ਵਿੱਚ ਲੋੜ ਨਹੀਂ ਹੈ।  ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਆਪਣੇ ਖ਼ਿਲਾਫ਼ ਚਲਦੇ ਸਾਰੇ ਕੇਸਾਂ ਦੀ ਜਾਂਚ ਵਿੱਚ ਸੈਣੀ ਸਹਿਯੋਗ ਕਰ ਰਹੇ ਨੇ ਅਤੇ ਸੈਣੀ ਦੇ ਕੋਠੀ ਵਾਲੇ ਕੇਸ ਦੀ ਜਾਂਚ ਲਈ ਨਵੀਂ ਐਸਆਈਟੀ ਬਣਾਈ ਜਾਵੇਗੀ ।  ਜੋ ਸਾਰੇ ਮਾਮਲੇ ਦੀ ਜਾਂਚ ਕਰੇਗੀ। ਇਹ ਮਾਮਲਾ ਸੁਪਰੀਮ ਕੋਰਟ ਤੱਕ ਵੀ ਪਹੁੰਚ ਗਿਆ ਸੀ, ਜਿਸ ਤੋਂ ਬਾਅਦ ਇਸ ਕੇਸ ਦੀ ਜਲਦ ਸੁਣਵਾਈ ਲਈ ਸੁਪਰੀਮ ਕੋਰਟ ਨੇ ਹਾਈਕੋਰਟ ਨੂੰ ਹੁਕਮ ਜਾਰੀ ਕੀਤੇ ਸੀ ਜਿਸ ‘ਤੇ ਅੱਜ ਸੁਣਵਾਈ ਹੋਈ ਹੈ।

Exit mobile version