‘ਦ ਖ਼ਾਲਸ ਬਿਊਰੋ : ਦਿੱਲੀ ਦੇ ਭਾਜਪਾ ਆਗੂ ਤਜਿੰਦਰਪਾਲ ਬੱਗਾ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਭਾਜਪਾ ਦੇ ਤਜਿੰਦਰ ਪਾਲ ਸਿੰਘ ਬੱਗਾ ਨੂੰ 5 ਜੁਲਾਈ ਤੱਕ ਗ੍ਰਿ ਫਤਾਰੀ ਤੋਂ ਅੰਤਰਿਮ ਰਾਹਤ ਦੇ ਦਿੱਤੀ ਹੈ। ਹਾਈਕੋਰਟ ਨੇ ਕਿਹਾ ਕਿ ਬੱਗਾ ਖਿਲਾ ਫ 5 ਜੁਲਾਈ ਤੱਕ ਕੋਈ ਕਾਰਵਾਈ ਨਾ ਕੀਤੀ ਜਾਵੇ। ਦਰਅਸਲ ਪੰਜਾਬ ਹਰਿਆਣਾ ਹਾਈਕੋਰਟ ਦੇ ਜਸਟਿਸ ਚਿਤਕਾਰਾ ਦੀ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਕੀਤੀ।
ਪਿਛਲੇ ਦਿਨੀਂ ਮੁਹਾਲੀ ਅਦਾਲਤ ਨੇ ਬੱਗਾ ਦੇ ਗ੍ਰਿਫ਼ਤਾ ਰੀ ਵ ਰੰਟ ਜਾਰੀ ਕੀਤੇ ਗਏ ਸੀ ਪਰ ਉਸੇ ਰਾਤ ਭਾਜਪਾ ਆਗੂ ਨੇ ਹਾਈ ਕੋਰਟ ਦਾ ਬੂਹਾ ਖੜਕਾਉਂਦਿਆਂ ਮੁਹਾਲੀ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਤੇ ਉੱਚ ਅਦਾਲਤ ਨੇ ਰਾਤ ਨੂੰ ਹੀ ਇਸ ਕੇਸ ਦੀ ਸੁਣਵਾਈ ਕਰਦਿਆਂ ਬੱਗਾ ਦੀ ਗ੍ਰਿਫ਼ਤਾਰੀ ’ਤੇ ਅੱਜ ਤੱਕ (10 ਮਈ) ਰੋਕ ਲਗਾਈ ਗਈ ਸੀ ਜਿਸ ਤੋਂ ਬਾਅਦ ਅੱਜ ਅਦਾਲਤ ਨੇ ਭਾਜਪਾ ਆਗੂ ਨੂੰ ਵੱਡੀ ਰਾਹਤ ਦਿੰਦਿਆਂ ਉਸ ਦੀ ਗ੍ਰਿਫ਼ਤਾਰੀ ’ਤੇ 5 ਜੁਲਾਈ ਤੱਕ ਰੋਕ ਲਗਾ ਦਿੱਤੀ ਹੈ।
ਦੱਸ ਦਈਏ ਕਿ ਪੰਜਾਬ ਪੁਲਿਸ ਭਾਜਪਾ ਆਗੂ ਤਜਿੰਦਰ ਸਿੰਘ ਬੱਗਾ ਨੂੰ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਧਮਕਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰਨ ਦਿੱਲੀ ਗਈ ਸੀ ਤੇ ਬੱਗਾ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕਰਨ ਲਈ ਪੰਜਾਬ ਲਿਆ ਰਹੀ ਸੀ ਤੇ ਇਸ ਦੋਰਾਨ ਕੁਰੂਕਸ਼ੇਤਰ ਕੋਲ ਦਿੱਲੀ ਪੁਲਿਸ ਦੇ ਨਿਰਦੇਸ਼ਾਂ ਤੇ ਹਰਿਆਣਾ ਪੁਲਿਸ ਨੇ ਰੋਕ ਲਿਆ ਸੀ ਤੇ ਇਸ ਮਗਰੋਂ ਦਿੱਲੀ ਪੁਲਿਸ ਨੇ ਉਥੇ ਪਹੁੰਚ ਕੇ ਬੱਗਾ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ ਤੇ ਵਾਪਸ ਦਿੱਲੀ ਲੈ ਗਈ ।