The Khalas Tv Blog Punjab ਤਿੰਨ ਨਗਰ ਕੌਸਲਾਂ ਦੀਆਂ ਚੋਣਾਂ ਨਾ ਕਰਵਾਉਣ ਬਾਰੇ ਹਾਈਕੋਰਟ ‘ਚ ਹੋਈ ਸੁਣਵਾਈ
Punjab

ਤਿੰਨ ਨਗਰ ਕੌਸਲਾਂ ਦੀਆਂ ਚੋਣਾਂ ਨਾ ਕਰਵਾਉਣ ਬਾਰੇ ਹਾਈਕੋਰਟ ‘ਚ ਹੋਈ ਸੁਣਵਾਈ

ਬਿਉਰੋ ਰਿਪੋਰਟ – ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ‘ਚ ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਤਿੰਨ ਨਗਰ ਕੌਸਲਾਂ ‘ਚ ਚੋਣਾਂ ਨਾ ਕਰਵਾਉਣ ਬਾਰੇ ਸੁਣਵਾਈ ਹੋਈ ਹੈ। ਨਗਰ ਕੌਂਸਲ ਤਰਨ ਤਾਰਨ, ਤਲਵਾੜਾ ਅਤੇ ਡੇਰਾ ਬਾਬਾ ਨਾਨਕ ਵਿਚ ਚੋਣਾਂ ਨਹੀਂ ਹੋਈਆਂ ਸਨ। ਸੂਬਾ ਚੋਣ ਕਮਿਸ਼ਨ ਨੇ ਅਦਾਲਤ ਨੂੰ ਦੱਸਿਆ ਕਿ ਤਿੰਨੋਂ ਕੌਂਸਲਾਂ ਦੀਆਂ ਚੋਣਾਂ 10 ਮਾਰਚ ਤੱਕ ਕਰਵਾਈਆਂ ਜਾਣਗੀਆਂ। ਇਸ ਦੇ ਨਾਲ ਹੀ ਹਾਈ ਕੋਰਟ ਨੇ ਕਿਹਾ ਕਿ ਜੇਕਰ ਪਟੀਸ਼ਨਕਰਤਾ ਚਾਹੁੰਦਾ ਹੈ, ਤਾਂ ਉਹ ਇਸ ਸਬੰਧ ਵਿੱਚ ਮਾਣਹਾਨੀ ਦਾ ਕੇਸ ਦਾਇਰ ਕਰ ਸਕਦਾ ਹੈ। ਕਿਉਂਕਿ ਅਦਾਲਤ ਦੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਗਈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਅਦਾਲਤ ਨੇ 27 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ।

ਇਹ ਵੀ ਪੜ੍ਹੋ – ਸ਼੍ਰੋਮਣੀ ਅਕਾਲੀ ਦਲ ਨੇ ਸੱਦੀ ਅਹਿਮ ਮੀਟਿੰਗ

 

Exit mobile version