India

ਹਾਈਕੋਰਟ ਜੱਜ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ‘ਤੇ ਮੁੜ ਸੁਣਵਾਈ ਤੋਂ ਖੁੱਦ ਨੂੰ ਕੀਤਾ ਵੱਖ

‘ਦ ਖਾਲਸ ਬਿਊਰੋ:ਇਲਾਹਾਬਾਦ ਹਾਈ ਕੋਰਟ ਦੇ ਲਖਨਊ ਬੈਂਚ ਦੇ ਜਸਟਿਸ ਰਾਜੀਵ ਸਿੰਘ ਨੇ ਲਖੀਮਪੁਰ ਖੀਰੀ ਹਿੰ ਸਾ ਮਾਮਲੇ ਦੇ ਮੁੱਖ ਦੋ ਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਤੋਂ ਖੁਦ ਨੂੰ ਵੱਖ ਕਰ ਲਿਆ ਹੈ । ਪਟੀਸ਼ਨ ਦੀ ਸੁਣਵਾਈ ਲਈ ਨਵੇਂ ਜੱਜ ਦੀ ਨਾਮਜ਼ਦਗੀ ਤੋਂ ਬਾਅਦ ਮਾਮਲਾ ਸੂਚੀਬੱਧ ਕੀਤਾ ਜਾਵੇਗਾ।

ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਤੇ ਵਿਰੋਧ ਕਰ ਰਹੇ ਕਿਸਾਨਾਂ ਨੂੰ ਆਪਣੀ ਜੀਪ ਥਲੇ ਦੇ ਕੇ ਮਾ ਰਨ ਦੇ ਮਾਮਲੇ ਵਿੱਚ ਕੇਸ ਚੱਲ ਰਿਹਾ ਹੈ।ਜਿਸ ਵਿੱਚ ਇਲਾਹਾਬਾਦ ਹਾਈ ਕੋਰਟ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ ਸੀ।ਇਸੇ ਦੌਰਾਨ ਇਸ ਮਾਮਲੇ ਦੇ ਗਵਾਹਾਂ ਤੇ ਹਮਲੇ ਵੀ ਹੋਏ ਤੇ ਉਹਨਾਂ ਨੂੰ ਧ ਮਕੀਆਂ ਵੀ ਮਿਲੀਆਂ। ਪੀੜਤ ਕਿਸਾਨਾਂ ਦੇ ਪਰਿਵਾਰਾਂ ਨੇ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਵਾਉਣ ਲਈ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਤੇ ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਇਲਾਹਾਬਾਦ ਹਾਈ ਕੋਰਟ ਨੂੰ ਝਾੜ ਪਾਉਂਦੇ ਹੋਏ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਨੂੰ ਰੱਦ ਕਰ ਦਿੱਤਾ ਸੀ ।