ਬਿਉਰੋ ਰਿਪੋਰਟ – 30 ਸਾਲ ਪੁਰਾਣੇ ਕੇਸ ਵਿਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ (Sumedh Singh Saini) ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਦਾ ਦਰਵਾਜ਼ਾ ਖੜਕਾਇਆ ਹੈ। ਇਸ ਮਾਮਲੇੇ ਦੀ ਅੱਜ ਸੁਣਵਾਈ ਹੋਈ ਹੈ, ਜਿਸ ਵਿਚ ਸੈਣੀ ਨੇ ਦਲੀਲ ਦਿੰਦਿਆਂਂ ਕਿਹਾ ਕਿ ਉਸ ਨੂੰ ਪੰਜਾਬ ਪੁਲਿਸ ਹਰ ਹੀਲੇ ਗ੍ਰਿਫਤਾਰ ਕਰਨਾ ਚਾਹੁੰਦੀ ਹੈ।
ਇਸੇ ਲਈ 1991 ਦੇ ਕੇਸ ਵਿੱਚ ਤੀਹ ਸਾਲ ਦੀ ਦੇਰੀ ਤੋਂ ਬਾਅਦ 2020 ਵਿੱਚ ਕੇਸ ਦਰਜ ਕੀਤਾ ਗਿਆ ਸੀ। ਉਸ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ। ਅਦਾਲਤ ਨੇ ਹੁਣ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 25 ਨਵੰਬਰ ਲਈ ਤੈਅ ਕੀਤੀ ਗਈ ਹੈ।
ਇਸ ਤੋਂ ਇਲਾਵਾ ਸੁਮੇਧ ਸਿੰਘ ਸੈਣੀ ਨੇ ਕਿਹਾ ਕਿ ਉਸ ਨੂੰ ਸਿਆਸੀ ਕਾਰਨਾਂ ਕਰਕੇ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ। ਪੁਲਿਸ ਉਸ ਨੂੰ ਹਰ ਕੀਮਤ ਤੇ ਗ੍ਰਿਫਤਾਰ ਕਰਨਾ ਚਾਹੁੰਦੀ ਹੈ। ਸਿਰਫ ਤੇ ਸਿਰਫ ਉਨ੍ਹਾਂ ਨੂੰ ਸਿਆਸਤ ਨੂੰ ਲੈ ਕੇ ਤੰਗ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ – ਲਾਰੈਂਸ ਦੀ ਇੰਟਰਵਿਊ ਮਾਮਲੇ ’ਚ ਹਾਈਕੋਰਟ ਸਖ਼ਤ! ਫੇਰ ਬਣੇਗੀ SIT, ਇੰਟਰਵਿਊ ਦੇ ਮਕਸਦ ਦੀ ਹੋਵੇਗੀ ਜਾਂਚ