The Khalas Tv Blog Punjab ਪਟਾਕਿਆਂ ਨੂੰ ਲੈ ਕੇ ਹਾਈਕੋਰਟ ਦਾ ਆਦੇਸ਼
Punjab

ਪਟਾਕਿਆਂ ਨੂੰ ਲੈ ਕੇ ਹਾਈਕੋਰਟ ਦਾ ਆਦੇਸ਼

ਪੰਜਾਬ ਹਰਿਆਣਾ ਹਾਈਕੋਰਟ ਨੇ ਇੱਕ ਜਨਹਿੱਤ ਪਟੀਸ਼ਨ ‘ਤੇ ਪਟਾਕਿਆਂ ਦੀ ਖਰੀਦ, ਵਿਕਰੀ ਅਤੇ ਚਲਾਉਣ ਸਬੰਧੀ ਹੁਕਮ ਦਿੰਦਿਆਂ ਸੁਪਰੀਮ ਕੋਰਟ ਅਤੇ ਪੰਜਾਬ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਹੁਕਮ ਦਿੱਤੇ ਹਨ।

ਐਡਵੋਕੇਟ ਸੁਨੈਨਾ ਨੇ ਜਨਹਿੱਤ ਪਟੀਸ਼ਨ ਦਾਇਰ ਕਰਦਿਆਂ ਕਿਹਾ ਸੀ ਕਿ 2015 ਤੋਂ ਲੈ ਕੇ ਹੁਣ ਤੱਕ ਹਾਈ ਕੋਰਟ ਅਤੇ ਸੁਪਰੀਮ ਕੋਰਟ ਨੇ ਪਟਾਕਿਆਂ ਦੀ ਵਰਤੋਂ ਅਤੇ ਉਨ੍ਹਾਂ ਦੀ ਖਰੀਦ ਅਤੇ ਵਿਕਰੀ ਲਈ ਕਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ, ਜਿਨ੍ਹਾਂ ਦੀ ਸਖ਼ਤੀ ਨਾਲ ਪਾਲਣਾ ਨਹੀਂ ਕੀਤੀ ਜਾਂਦੀ। ਸੁਪਰੀਮ ਕੋਰਟ ਨੇ ਪਹਿਲਾਂ ਹੀ ਦੀਵਾਲੀ ‘ਤੇ ਪਟਾਕੇ ਚਲਾਉਣ ਦਾ ਸਮਾਂ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਤੈਅ ਕਰ ਦਿੱਤਾ ਹੈ, ਜਿਸ ਵਿਚ ਭਾਰੀ ਪਟਾਕਿਆਂ ਦੀ ਬਜਾਏ ਗਰੀਨ ਪਟਾਕਿਆਂ ਦੀ ਵਰਤੋਂ ਕਰਨ ਦਾ ਹੁਕਮ ਦਿੱਤਾ ਹੈ।

ਪਟਾਕਿਆਂ ਦੀ ਵਿਕਰੀ ਲਈ ਲਾਇਸੈਂਸ ਅਤੇ ਵਿਕਰੀ ਦੀ ਜਗ੍ਹਾ ਆਬਾਦੀ ਤੋਂ ਦੂਰ ਨਿਰਧਾਰਤ ਕੀਤੀ ਗਈ ਹੈ। ਇਸ ਦੇ ਬਾਵਜੂਦ ਇਸ ਦੀ ਸਖ਼ਤੀ ਨਾਲ ਪਾਲਣਾ ਨਹੀਂ ਕੀਤੀ ਜਾ ਰਹੀ ਹੈ। ਅੱਜ ਇਸ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਹਾਈ ਕੋਰਟ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਨੂੰ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਹੁਕਮ ਦਿੱਤੇ ਹਨ।

Exit mobile version