The Khalas Tv Blog Punjab ਪੰਜਾਬ ’ਚ ਜ਼ਿਮਨੀ ਚੋਣਾਂ ਦੇ ਨਾਲ ਹੋਣਗੀਆਂ ਨਗਰ ਨਿਗਮ ਦੀਆਂ ਚੋਣਾਂ! ਹਾਈਕੋਰਟ ਨੇ ਜਾਰੀ ਕੀਤਾ ਵੱਡਾ ਆਦੇਸ਼
Punjab

ਪੰਜਾਬ ’ਚ ਜ਼ਿਮਨੀ ਚੋਣਾਂ ਦੇ ਨਾਲ ਹੋਣਗੀਆਂ ਨਗਰ ਨਿਗਮ ਦੀਆਂ ਚੋਣਾਂ! ਹਾਈਕੋਰਟ ਨੇ ਜਾਰੀ ਕੀਤਾ ਵੱਡਾ ਆਦੇਸ਼

ਬਿਉਰੋ ਰਿਪੋਰਟ – ਪੰਜਾਬ ਵਿੱਚ ਜ਼ਿਮਨੀ ਚੋਣਾਂ ਦੇ ਨਾਲ ਹੁਣ ਨਗਰ ਨਿਗਮ ਚੋਣਾਂ ਵੀ ਹੋਣ ਜਾ ਰਹੀਆਂ ਹਨ। ਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਆਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਸਰਕਾਰ 15 ਦਿਨਾਂ ਦੇ ਅੰਦਰ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰੇ। ਅਦਾਲਤ ਨੇ ਕਿਹਾ ਪੁਰਾਣੀ ਵਾਰਡਬੰਦੀ ਦੇ ਜ਼ਰੀਏ ਹੀ ਮਾਨ ਸਰਕਾਰ ਚੋਣਾਂ ਕਰਵਾਏ।

ਅਦਾਲਤ ਦੇ ਸਾਹਮਣੇ ਨਗਰ ਨਿਗਮ ਚੋਣਾਂ ਨੂੰ ਲੈ ਕੇ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ ’ਤੇ ਅਦਾਲਤ ਨੇ 15 ਦਿਨ ਪਹਿਲਾਂ ਜਵਾਬ ਮੰਗਿਆ ਸੀ ਕਿ ਕਿੱਥੇ-ਕਿੱਥੇ ਨਗਰ ਨਿਗਮ ਦੀਆਂ ਚੋਣਾਂ ਪੈਂਡਿੰਗ ਹਨ। ਸਰਕਾਰ ਨੇ ਜਵਾਬ ਵਿੱਚ ਦੱਸਿਆ ਫਗਵਾੜਾ, ਅੰਮ੍ਰਿਤਸਰ, ਪਟਿਆਲਾ, ਲੁਧਿਆਣਾ, ਜਲੰਧਰ ਵਿੱਚ ਨਗਰ ਨਿਗਮ ਚੋਣਾਂ ਹੋਣੀਆਂ ਹਨ। ਇਸ ਤੋਂ ਇਲਾਵਾ ਨਗਰ ਪੰਚਾਇਤਾਂ ਤਕਰੀਬਨ 42 ਦੇ ਕਰੀਬ ਹਨ।

ਦਰਅਸਲ ਪੰਜਾਬ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਦੀ ਬੈਂਚ ਵਿੱਚ 2 PIL ਪਾਇਆ ਗਈਆਂ ਸਨ, ਜਿਸ ਵਿੱਚ ਕਿਹਾ ਗਿਆ ਸੀ ਕਿ ਸਰਕਾਰ ਸਮਾਂ ਖ਼ਤਮ ਹੋਣ ਦੇ ਬਾਵਜੂਦ ਵੀ ਨਗਰ ਨਿਗਮ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨਹੀਂ ਕਰਵਾ ਰਹੀ ਹੈ। ਅਦਾਲਤ ਨੇ ਉਸ ਵੇਲੇ ਵੀ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਸੀ।

ਉਸ ਸਮੇਂ ਪਹਿਲਾਂ ਸਰਕਾਰ ਨੇ ਵਾਰਡ ਬੰਦੀ ਦਾ ਹਵਾਲਾ ਦਿੱਤਾ ਤੇ ਫਿਰ ਜਲਦ ਚੋਣਾਂ ਕਰਵਾਉਣ ਦਾ ਵਾਅਦਾ ਕੀਤਾ ਪਰ ਹੁਣ ਜਦੋਂ ਅਲਟੀਮੇਟਮ ਖ਼ਤਮ ਹੋਣ ਦੇ ਬਾਵਜੂਦ ਸਰਕਾਰ ਨੇ ਕੋਈ ਕਦਮ ਨਹੀਂ ਚੁੱਕਿਆ ਤਾਂ ਹੁਣ 15 ਦਿਨ ਦੇ ਅੰਦਰ ਅਦਾਲਤ ਨੇ ਨੋਟੀਫਿਕੇਸ਼ਨ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ।

Exit mobile version